ਚੰਡੀਗੜ੍ਹ, 3 ਜਨਵਰੀ | ਸੁਪਰੀਮ ਕੋਰਟ ਵੱਲੋਂ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਗਠਿਤ ਹਾਈ ਪਾਵਰ ਕਮੇਟੀ ਦੀ ਮੀਟਿੰਗ ਮੁਲਤਵੀ ਕਰ ਦਿੱਤੀ ਗਈ ਹੈ। ਕਿਸਾਨ ਜਥੇਬੰਦੀਆਂ ਵੱਲੋਂ ਮੀਟਿੰਗ ਵਿਚ ਸ਼ਮੂਲੀਅਤ ਕਰਨ ਤੋਂ ਇਨਕਾਰ ਕਰਨ ਕਾਰਨ ਮੀਟਿੰਗ ਮੁਲਤਵੀ ਕਰ ਦਿੱਤੀ ਗਈ ਹੈ। ਇਹ ਮੀਟਿੰਗ ਸਵੇਰੇ 11 ਵਜੇ ਹੋਣੀ ਸੀ। ਹੁਣ ਕਮੇਟੀ ਨੇ ਸੰਯੁਕਤ ਕਿਸਾਨ ਮੋਰਚਾ ਉਗਰਾਹਾਂ ਨੂੰ 4 ਜਨਵਰੀ ਨੂੰ ਗੱਲਬਾਤ ਲਈ ਸੱਦਾ ਭੇਜਿਆ ਹੈ। ਦੱਸ ਦੇਈਏ ਕਿ ਸੰਯੁਕਤ ਕਿਸਾਨ ਮੋਰਚਾ ਅੱਜ ਲੁਧਿਆਣਾ ਵਿਚ ਇੱਕ ਅਹਿਮ ਮੀਟਿੰਗ ਕਰੇਗਾ।

ਇੱਥੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 39ਵੇਂ ਦਿਨ ਵਿਚ ਦਾਖ਼ਲ ਹੋ ਗਿਆ ਹੈ। ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਡੱਲੇਵਾਲ ਨੇ ਅੱਜ ਸਵੇਰੇ ਇੱਕ ਵੀਡੀਓ ਜਾਰੀ ਕਰ ਕੇ ਲੋਕਾਂ ਨੂੰ 4 ਜਨਵਰੀ ਨੂੰ ਖਨੌਰੀ ਪਹੁੰਚਣ ਦੀ ਅਪੀਲ ਕੀਤੀ ਹੈ।