ਹੁਸ਼ਿਆਰਪੁਰ | ਅਦਾਲਤ ਨੇ ਅੰਮ੍ਰਿਤਪਾਲ ਦੇ ਤਿੰਨ ਸਾਥੀਆਂ ਨੂੰ ਜ਼ਮਾਨਤ ਦੇ ਦਿੱਤੀ ਹੈ। ਜੋਗਾ ਸਿੰਘ ਵੀ ਜੇਲ੍ਹ ਵਿਚੋਂ ਬਾਹਰ ਆਉਣਗੇ। ਸਰਬਜੀਤ ਸਿੰਘ, ਰਾਜਦੀਪ ਸਿੰਘ ਅਤੇ ਕਰਨੈਲ ਸਿੰਘ ਗੋਗਾ ਹੁਸ਼ਿਆਰਪੁਰ ਜੇਲ੍ਹ ਵਿਚੋਂ ਬਾਹਰ ਆ ਗਏ ਹਨ।
ਇਨ੍ਹਾਂ ਨੂੰ ਅੰਮ੍ਰਿਤਪਾਲ ਦੀ ਮਦਦ ਦੇ ਦੋਸ਼ ਵਿਚ ਗ੍ਰਿਫਤਾਰ ਕੀਤਾ ਗਿਆ ਸੀ। ਪੁਲਿਸ ਨੇ ਦੋਸ਼ ਲਾਏ ਸਨ ਕਿ ਇਨ੍ਹਾਂ ਨੇ ਅੰਮ੍ਰਿਤਪਾਲ ਸਿੰਘ ਦੀ ਮਦਦ ਕੀਤੀ ਸੀ। ਦੱਸ ਦਈਏ ਕਿ ਅੰਮ੍ਰਿਤਪਾਲ ਸਿੰਘ ਨੂੰ ਡਿਬਰੂਗੜ੍ਹ ਜੇਲ ਲਿਜਾਇਆ ਗਿਆ ਹੈ ਤੇ ਉਸ ‘ਤੇ NSA ਵੀ ਲੱਗਾ ਹੋਇਆ ਹੈ।