ਚੰਡੀਗੜ੍ਹ, 4 ਨਵੰਬਰ | ਪੰਜਾਬ, ਉੱਤਰ ਪ੍ਰਦੇਸ਼ ਅਤੇ ਕੇਰਲ ਵਿਚ ਹੋਣ ਵਾਲੀਆਂ ਵਿਧਾਨ ਸਭਾ ਉਪ ਚੋਣਾਂ ਦੀ ਤਰੀਕ ਬਦਲ ਗਈ ਹੈ। ਚੋਣ ਕਮਿਸ਼ਨ ਨੇ ਸੋਮਵਾਰ ਨੂੰ ਕਿਹਾ ਕਿ ਤਿੰਨ ਰਾਜਾਂ ਦੀਆਂ 15 ਵਿਧਾਨ ਸਭਾ ਸੀਟਾਂ ਲਈ ਵੋਟਿੰਗ ਹੁਣ 13 ਨਵੰਬਰ ਦੀ ਬਜਾਏ 20 ਨਵੰਬਰ ਨੂੰ ਹੋਵੇਗੀ। ਨਤੀਜੇ 23 ਨਵੰਬਰ ਨੂੰ ਹੀ ਆਉਣਗੇ।

ਇਨ੍ਹਾਂ ਸੂਬਿਆਂ ਦੀਆਂ ਪ੍ਰਮੁੱਖ ਸਿਆਸੀ ਪਾਰਟੀਆਂ ਦੀ ਮੰਗ ‘ਤੇ ਤਰੀਕਾਂ ‘ਚ ਬਦਲਾਅ ਕੀਤਾ ਗਿਆ ਹੈ। ਇਨ੍ਹਾਂ ਪਾਰਟੀਆਂ ਵਿਚ ਭਾਜਪਾ, ਕਾਂਗਰਸ, ਆਰਐਲਡੀ, ਬਸਪਾ ਸ਼ਾਮਲ ਹਨ।

ਪੰਜਾਬ ਦੀਆਂ ਬਰਨਾਲਾ, ਡੇਰਾ ਬਾਬਾ ਨਾਨਕ, ਚੱਬੇਵਾਲ ਅਤੇ ਗਿੱਦੜਬਾਹਾ ਸੀਟਾਂ ‘ਤੇ ਜ਼ਿਮਨੀ ਚੋਣਾਂ ਹੋ ਰਹੀਆਂ ਹਨ। ਸਾਰੀਆਂ ਚਾਰ ਸੀਟਾਂ ਤੋਂ ਵਿਧਾਇਕ ਇਸ ਸਾਲ ਸੰਸਦ ਮੈਂਬਰ ਚੁਣੇ ਗਏ ਸਨ, ਜਿਸ ਤੋਂ ਬਾਅਦ ਸਾਰੀਆਂ ਚਾਰ ਸੀਟਾਂ ਖਾਲੀ ਹੋ ਗਈਆਂ।

(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)