ਚੰਡੀਗੜ੍ਹ, 7 ਜਨਵਰੀ | ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਪੰਜਾਬ ਵਿਧਾਨ ਸਭਾ ਵੱਲੋਂ ਪਾਸ ਕਰਕੇ ਭੇਜੇ ਗਏ ਤਿੰਨ ਬਿੱਲਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਦੀ ਜਾਣਕਾਰੀ ਖੁਦ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ। ਉਨ੍ਹਾਂ ਆਖਿਆ ਸੀ ਕਿ ਰਾਜਪਾਲ ਨੇ ਪੰਜਾਬ ਦੀ ਵਿਧਾਨ ਸਭਾ ਵੱਲੋਂ ਪਾਸ ਕਰਕੇ ਭੇਜੇ ਗਏ 3 ਬਿੱਲਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ।

ਰਾਜਪਾਲ ਨੇ ਰਜਿਸਟ੍ਰੇਸ਼ਨ (ਪੰਜਾਬ ਸੋਧ) ਬਿੱਲ 2023, ਜਾਇਦਾਦ ਦਾ ਤਬਾਦਲਾ (ਪੰਜਾਬ ਸੋਧ) ਬਿੱਲ 2023, ਭਾਰਤੀ ਸਟੈਂਪ (ਪੰਜਾਬ ਸੋਧ) ਬਿੱਲ 2023 ਨੂੰ ਮਨਜ਼ੂਰੀ ਦਿੱਤੀ ਹੈ। ਤਿੰਨ ਬਿੱਲਾਂ ਨੂੰ ਮਨਜ਼ੂਰੀ ਦੇਣ ’ਤੇ ਮੁੱਖ ਮੰਤਰੀ ਨੇ ਗਵਰਨਰ ਦਾ ਧੰਨਵਾਦ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਉਮੀਦ ਕਰਦੇ ਹਾਂ ਪੰਜਾਬ ਪੱਖੀ ਬਾਕੀ ਸਾਰੇ ਬਿੱਲ ਵੀ ਜਲਦ ਮਨਜ਼ੂਰ ਹੋਣਗੇ।