ਵੱਡੀ ਖਬਰ : ਕਿਸਾਨਾਂ ਵਲੋਂ ਟੋਲ ਪਲਾਜ਼ਿਆਂ ‘ਤੇ ਲਾਏ ਪੱਕੇ ਮੋਰਚੇ ‘ਤੇ ਹਾਈਕੋਰਟ ਸਖ਼ਤ, ਪੰਜਾਬ ਸਰਕਾਰ ਤੋਂ ਮੰਗੀ ਸਟੇਟਸ ਰਿਪੋਰਟ

0
377

ਚੰਡੀਗੜ੍ਹ | ਪੰਜਾਬ ਹਰਿਆਣਾ ਹਾਈਕੋਰਟ ਨੇ ਪੰਜਾਬ ਦੇ ਮੁੱਖ ਸਕੱਤਰ ਡੀਜੀਪੀ ਨੂੰ ਸੁਪਰੀਮ ਕੋਰਟ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਦੇ ਨਿਰਦੇਸ਼ ਜਾਰੀ ਕੀਤੇ ਹਨ । ਹਾਈਕੋਰਟ ਨੇ ਟੋਲ ਪਲਾਜ਼ਾ ਨੂੰ ਮੁੜ ਤੋਂ ਚਲਾਉਣ ਦਾ ਕੰਮ ਯਕੀਨੀ ਬਣਾਉਣ ਲਈ ਵੀ ਹਦਾਇਤਾਂ ਜਾਰੀ ਕੀਤੀਆਂ ਹਨ।

ਹਾਈ ਕੋਰਟ ਨੇ ਮੁੱਖ ਸਕੱਤਰ ਤੇ ਡੀਜੀਪੀ ਨੂੰ ਨਿਰਦੇਸ਼ ਦਿੰਦਿਆਂ ਸਰਕਾਰ ਤੋਂ ਸਟੇਟਸ ਰਿਪੋਰਟ ਮੰਗੀ ਹੈ। ਪੰਜਾਬ ਦੇ ਮੁੱਖ ਸਕੱਤਰ ਅਤੇ ਡੀਜੀਪੀ ਨੂੰ ਸੁਪਰੀਮ ਕੋਰਟ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਦੇ ਨਿਰਦੇਸ਼ ਜਾਰੀ ਕੀਤੇ ਹਨ। ਹਾਈ ਕੋਰਟ ਨੇ ਟੋਲ ਪਲਾਜ਼ਾ ਨੂੰ ਮੁੜ ਤੋਂ ਚਲਾਉਣ ਦਾ ਕੰਮ ਯਕੀਨੀ ਬਣਾਉਣ ਲਈ ਵੀ ਹਦਾਇਤਾਂ ਜਾਰੀ ਕੀਤੀਆਂ ਹਨ।

NHAI ਵੱਲੋਂ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕਰ ਕੇ ਮੰਗ ਕੀਤੀ ਗਈ ਸੀ ਕਿ ਇਨ੍ਹਾਂ ਮੋਰਚਿਆਂ ਨੂੰ ਹਟਾਇਆ ਜਾਵੇ ਕਿਉਂਕਿ ਇਸ ਨਾਲ ਰੋਜ਼ਾਨਾ ਡੇਢ ਕਰੋੜ ਰੁਪਏ ਦਾ ਨੁਕਸਾਨ ਹੋ ਰਿਹਾ ਹੈ, ਜਿਸ ‘ਤੇ ਅੱਜ ਹਾਈਕੋਰਟ ਚ ਸੁਣਵਾਈ ਹੋਈ ਸੀ, ਜਿਸ ਤੋਂ ਬਾਅਦ ਹਾਈਕੋਰਟ ਨੇ ਇਹ ਰਿਪੋਰਟ ਦੀ ਮੰਗ ਕੀਤੀ ਹੈ।