ਅੰਮ੍ਰਿਤਸਰ, 15 ਜੁਲਾਈ | ਇਸ ਵੇਲੇ ਦੀ ਵੱਡੀ ਖਬਰ ਅੰਮ੍ਰਿਤਸਰ ਤੋਂ ਆ ਰਹੀ ਹੈ ਜਿੱਥੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਅਗਵਾਈ ਹੇਠ ਪੰਜ ਸਿੰਘ ਸਾਹਿਬਾਨਾ ਦੀ ਮੀਟਿੰਗ ਸ਼ੁਰੂ ਹੋ ਗਈ ਹੈ।
ਦੱਸਿਆ ਜਾ ਰਿਹਾ ਹੈ ਕਿ ਮੀਟਿੰਗ ਦੌਰਾਨ ਪੰਥ ਦੇ ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਚਰਚਾ ਕੀਤੀ ਜਾਵੇਗੀ। ਇਸ ਤੋਂ ਇਲਾਵਾ ਸਾਰਿਆਂ ਦੀ ਨਜ਼ਰ ਸ਼੍ਰੋਮਣੀ ਅਕਾਲੀ ਦਲ ਦੇ ਬਾਗੀ ਧੜ੍ਹੇ ਵੱਲੋਂ ਦਿੱਤੇ ਖਿਮਾ ਜਾਚਣਾ ਪੱਤਰ ‘ਤੇ ਵਿਚਾਰ ਚਰਚਾ ‘ਤੇ ਵੀ ਰਹੇਗੀ।
ਸੂਤਰਾਂ ਦਾ ਕਹਿਣਾ ਹੈ ਕਿ ਸ਼੍ਰੋਮਣੀ ਅਕਾਲੀ ਦੇ ਬਾਗੀ ਧੜੇ ਵੱਲੋਂ ਦਿਤੇ ਗਏ ਖਿਮਾ ਜਾਚਣਾ ਪੱਤਰ ‘ਤੇ ਵੀ ਸੁਣਵਾਈ ਹੋ ਸਕਦੀ ਹੈ।