ਬ੍ਰੇਕਿੰਗ : ਤਰਨਤਾਰਨ ‘ਚ ਸਰਬਸੰਮਤੀ ਨਾਲ ਚੁਣੇ ਸਰਪੰਚ ਦਾ ਗੋਲੀਆਂ ਮਾਰ ਕੇ ਕਤਲ

0
646

ਤਰਨਤਾਰਨ, 7 ਅਕਤੂਬਰ | ਜ਼ਿਲੇ ਤੋਂ ਇੱਕ ਵੱਡੀ ਘਟਨਾ ਦੀ ਖ਼ਬਰ ਆ ਰਹੀ ਹੈ। ਦਰਅਸਲ ਇੱਥੇ ਪਿੰਡ ਤਲਵੰਡੀ ਦੇ ਸਰਪੰਚ ਮੋਹਰ ਸਿੰਘ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।

ਜਾਣਕਾਰੀ ਅਨੁਸਾਰ ਪੱਟੀ ਦੇ ਨਵੇਂ ਚੁਣੇ ਗਏ ਸਰਪੰਚ ਰਾਜਵਿੰਦਰ ਨੂੰ ਪਿੰਡ ਠੱਕਰਪੁਰਾ ਨੇੜੇ ਅਣਪਛਾਤੇ ਹਮਲਾਵਰਾਂ ਨੇ ਘੇਰ ਕੇ ਗੋਲੀ ਮਾਰ ਦਿੱਤੀ। ਇਸ ਦੌਰਾਨ ਉਹ ਗੰਭੀਰ ਜ਼ਖਮੀ ਹੋ ਗਿਆ ਅਤੇ ਉਸ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। ਦੱਸ ਦੇਈਏ ਕਿ ਉਕਤ ਨੌਜਵਾਨ ਨੂੰ ਇਸ ਪਿੰਡ ਦੇ ਲੋਕਾਂ ਵੱਲੋਂ ਬਿਨਾਂ ਵੋਟ ਦੇ ਸਰਬਸੰਮਤੀ ਨਾਲ ਸਰਪੰਚ ਚੁਣ ਲਿਆ ਗਿਆ ਸੀ। ਫਿਲਹਾਲ ਪੁਲਿਸ ਹਰ ਪਹਿਲੂ ਤੋਂ ਜਾਂਚ ਕਰ ਰਹੀ ਹੈ।