<p><strong>ਚੰਡੀਗੜ੍ਹ&comma; 30 ਜਨਵਰੀ &vert;<&sol;strong> ਚੰਡੀਗੜ੍ਹ ਮੇਅਰ ਦੀ ਚੋਣ ਦੌਰਾਨ ਵੋਟਾਂ ਦੀ ਗਿਣਤੀ ਜਾਰੀ ਸੀ&comma; ਇਸ ਦੌਰਾਨ ਬੈਲੇਟ ਪੇਪਰ ਖੋਲ੍ਹਣ ਨੂੰ ਲੈ ਕੇ ਹੰਗਾਮਾ ਹੋ ਗਿਆ ਤੇ BJP ਤੇ &&num;8216&semi;ਆਪ&&num;8217&semi; ਕੌਂਸਲਰਾਂ ਵਿਚਾਲੇ ਤਿੱਖੀ ਬਹਿਸ ਸ਼ੁਰੂ ਹੋ ਗਈ ਹੈ। ਵੋਟਾਂ ਦੀ ਗਿਣਤੀ ਦੌਰਾਨ ਇਹ ਸਭ ਮਾਹੌਲ ਬਣਿਆ ਹੈ। ਕੁਝ ਹੀ ਦੇਰ ਵਿਚ ਮੇਅਰ ਦਾ ਐਲਾਨ ਵੀ ਹੋਣਾ ਹੈ।<&sol;p>&NewLine;<p>ਦੱਸ ਦਈਏ ਕਿ ਚੰਡੀਗੜ੍ਹ ਵਿਚ ਅੱਜ ਨਗਰ ਨਿਗਮ ਦੇ ਮੇਅਰ ਦੀ ਚੋਣ ਹੈ। ਇਸ ਵਿਚ ਆਮ ਆਦਮੀ ਪਾਰਟੀ ਦੇ ਕੌਂਸਲਰ ਅਤੇ ਇੰਡੀਆ ਗਠਜੋੜ ਦੇ ਉਮੀਦਵਾਰ ਕੁਲਦੀਪ ਟੀਟਾ ਅਤੇ ਭਾਜਪਾ ਉਮੀਦਵਾਰ ਮਨੋਜ ਸੋਨਕਰ ਵਿਚਕਾਰ ਮੁਕਾਬਲਾ ਹੈ। ਸੀਨੀਅਰ ਡਿਪਟੀ ਮੇਅਰ ਦੇ ਅਹੁਦੇ ਲਈ ਕਾਂਗਰਸ ਕੌਂਸਲਰ ਗਠਜੋੜ ਦੇ ਉਮੀਦਵਾਰ ਗੁਰਪ੍ਰੀਤ ਸਿੰਘ ਗਾਵੀ ਅਤੇ ਭਾਜਪਾ ਉਮੀਦਵਾਰ ਕੁਲਜੀਤ ਸਿੰਘ ਸੰਧੂ ਵਿਚਾਲੇ ਮੁਕਾਬਲਾ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਅੱਜ ਇਹ ਚੋਣ ਕਰਵਾਈ ਜਾ ਰਹੀ ਹੈ ਕਿਉਂਕਿ ਪ੍ਰਸ਼ਾਸਨ ਵਲੋਂ ਇਸ ਲਈ 6 ਫਰਵਰੀ ਦੀ ਤਰੀਕ ਤੈਅ ਕੀਤੀ ਗਈ ਸੀ।<&sol;p>&NewLine;<p><img src&equals;"https&colon;&sol;&sol;dailypost&period;in&sol;wp-content&sol;uploads&sol;2024&sol;01&sol;o-356&period;jpg" &sol;><&sol;p>&NewLine;<p>ਦੱਸ ਦਈਏ ਕਿ ਚੰਡੀਗੜ੍ਹ ਨਗਰ ਨਿਗਮ ਵਿਚ ਕੁੱਲ 35 ਕੌਂਸਲਰ ਹਨ। ਇਨ੍ਹਾਂ 35 ਵੋਟਾਂ ਤੋਂ ਇਲਾਵਾ ਮੇਅਰ ਦੀ ਚੋਣ ਵਿਚ ਸੰਸਦ ਮੈਂਬਰ ਦੀ ਵੀ ਵੋਟ ਹੈ। ਭਾਜਪਾ ਦੇ 14&comma; &OpenCurlyQuote;ਆਪ’ ਦੇ 13&comma; ਕਾਂਗਰਸ ਦੇ 7 ਅਤੇ ਅਕਾਲੀ ਦਲ ਦਾ ਇਕ ਕੌਂਸਲਰ ਹੈ। ਗਠਜੋੜ ਤੋਂ ਬਾਅਦ &&num;8216&semi;ਆਪ&&num;8217&semi;-ਕਾਂਗਰਸ ਕੋਲ 20 ਵੋਟਾਂ ਹਨ। ਜਦਕਿ ਭਾਜਪਾ ਕੋਲ 14 ਕੌਂਸਲਰਾਂ ਅਤੇ 1 ਸੰਸਦ ਮੈਂਬਰ ਦੀ ਵੋਟ ਹੈ। ਪਿਛਲੇ 2 ਸਾਲਾਂ ਤੋਂ ਭਾਜਪਾ ਦੀ ਸਰਬਜੀਤ ਕੌਰ ਅਤੇ ਅਨੂਪ ਗੁਪਤਾ ਮੇਅਰ ਸਨ ਕਿਉਂਕਿ ਉਦੋਂ ਕਾਂਗਰਸ ਨੇ ਚੋਣਾਂ ਵਿਚ ਹਿੱਸਾ ਨਹੀਂ ਲਿਆ ਸੀ ਪਰ ਇਸ ਵਾਰ ਗਠਜੋੜ ਨੇ ਭਾਜਪਾ ਦੀ ਸਾਰੀ ਖੇਡ ਵਿਗਾੜ ਦਿਤੀ ਹੈ। ਗਠਜੋੜ ਕਾਰਨ ਕਾਂਗਰਸ ਅਤੇ &OpenCurlyQuote;ਆਪ’ ਦੀਆਂ ਵੋਟਾਂ ਭਾਜਪਾ ਨਾਲੋਂ ਵੱਧ ਹਨ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;