ਬ੍ਰੇਕਿੰਗ : ਪੰਜਾਬ ਦੇ ਖੁਰਾਕ ਸਪਲਾਈ ਵਿਭਾਗ ਦੇ ਸਾਬਕਾ ਡਿਪਟੀ ਡਾਇਰੈਕਟਰ ‘ਤੇ ਵਿਜੀਲੈਂਸ ਦਾ ਐਕਸ਼ਨ , 4 ਜਾਇਦਾਦਾਂ ਕੀਤੀਆਂ ਕੁਰਕ

0
323

ਚੰਡੀਗੜ੍ਹ, 19 ਸਤੰਬਰ | ਪੰਜਾਬ ਵਿਜੀਲੈਂਸ ਬਿਊਰੋ ਨੇ ਖੁਰਾਕ ਸਪਲਾਈ ਵਿਭਾਗ ਦੇ ਸਾਬਕਾ ਡਿਪਟੀ ਡਾਇਰੈਕਟਰ ਆਰ.ਕੇ ਸਿੰਗਲਾ ਦੀਆਂ ਚਾਰ ਜਾਇਦਾਦਾਂ ਕੁਰਕ ਕੀਤੀਆਂ ਹਨ। ਜਲਦੀ ਹੀ ਜਾਇਦਾਦ ਦੀ ਨਿਲਾਮੀ ਕੀਤੀ ਜਾਵੇਗੀ। ਮੁਲਜ਼ਮ ’ਤੇ ਸੂਬੇ ਵਿਚ ਕਾਂਗਰਸ ਸਰਕਾਰ ਦੇ ਸਮੇਂ ਹੋਏ ਟੈਂਡਰ ਘੁਟਾਲੇ ਦਾ ਦੋਸ਼ ਹੈ। ਨਾਲ ਹੀ ਉਸ ਨੂੰ ਲੁਧਿਆਣਾ ਅਦਾਲਤ ਨੇ ਪੀ.ਓ. ਵੀ ਐਲਾਨਿਆ ਹੋਇਆ ਹੈ ।

ਵਿਜੀਲੈਂਸ ਨੇ ਜਾਂਚ ਦੌਰਾਨ 12 ਜਾਇਦਾਦਾਂ ਦਾ ਪਤਾ ਲਗਾਇਆ ਹੈ। ਇਨ੍ਹਾਂ ਵਿੱਚੋਂ ਚਾਰ ਜਾਇਦਾਦਾਂ ਕੁਰਕ ਕੀਤੀਆਂ ਗਈਆਂ ਹਨ, ਜਦਕਿ ਅੱਠ ਜਾਇਦਾਦਾਂ ’ਤੇ ਵੀ ਜਲਦੀ ਹੀ ਕਾਰਵਾਈ ਕੀਤੀ ਜਾਵੇਗੀ। ਦੋਸ਼ ਹੈ ਕਿ ਉਸ ਨੇ ਇਹ ਜਾਇਦਾਦ ਭ੍ਰਿਸ਼ਟਾਚਾਰ ਦੇ ਪੈਸੇ ਨਾਲ ਬਣਾਈ ਸੀ।