ਪਟਿਆਲਾ, 25 ਅਕਤੂਬਰ | ਪਟਿਆਲਾ ਕੋਰਟ ਨੇ ਪੰਜਾਬ ਵਿਜੀਲੈਂਸ ਵੱਲੋਂ ਦਰਜ ਐਫਆਈਆਰ ਦੇ ਆਧਾਰ ‘ਤੇ ਕੈਪਟਨ ਅਮਰਿੰਦਰ ਸਿੰਘ ਦੇ ਸਾਬਕਾ ਓ.ਐਸ.ਡੀ. ਖਿਲਾਫ ਵਰੰਟ ਜਾਰੀ ਕਰ ਦਿੱਤੇ ਹਨ। ਜ਼ਿਕਰਯੋਗ ਹੈ ਕਿ ਪੰਜਾਬ ਵਿਜੀਲੈਂਸ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਸਲਾਹਕਾਰ ਰਹੇ ਭਰਤ ਇੰਦਰ ਸਿੰਘ ਚਾਹਲ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਕੇਸ ਦਰਜ ਕੀਤਾ ਸੀ।

ਮੁਲਜ਼ਮ ਭਰਤ ਇੰਦਰ ਸਿੰਘ ਚਾਹਲ ਦੀਆਂ ਜਾਇਦਾਦਾਂ ਵਿਚ ਸਰਹਿੰਦ ਰੋਡ, ਪਟਿਆਲਾ ’ਤੇ ਸਥਿਤ ਦਸਮੇਸ਼ ਲਗਜ਼ਰੀ ਵੈਡਿੰਗ ਰਿਜ਼ੋਰਟ (ਅਲਕਾਜ਼ਾਰ), ਮਿੰਨੀ ਸਕੱਤਰੇਤ ਰੋਡ, ਪਟਿਆਲਾ ’ਤੇ 2595 ਗਜ਼ ਪੰਜ ਮੰਜ਼ਿਲਾ ਕਮਰਸ਼ੀਅਲ ਬਿਲਡਿੰਗ (ਪਸ਼ੂ ਪਾਲਣ ਵਿਭਾਗ ਦੀ ਜਗ੍ਹਾ), ਨਾਭਾ ਰੋਡ ‘ਤੇ ਟੋਲ ਪਲਾਜ਼ਾ ਨੇੜੇ 72 ਕਨਾਲ ਅਤੇ 14 ਮਰਲੇ ਜ਼ਮੀਨ ਹੈ। ਇਨ੍ਹਾਂ ਤੋਂ ਇਲਾਵਾ ਫਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਪਿੰਡ ਮਲਹੇੜੀ ਅਤੇ ਹਰਬੰਸਪੁਰਾ ਵਿਚ ਵੀ ਜ਼ਮੀਨਾਂ ਖਰੀਦੀਆਂ ਗਈਆਂ ਹਨ।

(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)