ਬ੍ਰੇਕਿੰਗ : ਪੰਜਾਬ ‘ਚ ਪੰਚਾਇਤੀ ਚੋਣਾਂ ਦਾ ਰਸਤਾ ਸਾਫ, ਹਾਈਕੋਰਟ ਨੇ ਚੋਣਾਂ ਨੂੰ ਲੈ ਕੇ ਦਾਇਰ ਪਟੀਸ਼ਨਾਂ ਕੀਤੀਆਂ ਖਾਰਿਜ

0
2973

ਚੰਡੀਗੜ੍ਹ, 3 ਅਕਤੂਬਰ | ਪੰਜਾਬ ਵਿਚ ਪੰਚਾਇਤੀ ਚੋਣਾਂ ਦਾ ਰਾਹ ਪੱਧਰਾ ਹੋ ਗਿਆ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਚੋਣਾਂ ਨੂੰ ਲੈ ਕੇ ਦਾਇਰ ਸਾਰੀਆਂ ਪਟੀਸ਼ਨਾਂ ਨੂੰ ਰੱਦ ਕਰ ਦਿੱਤਾ ਹੈ। ਇਸ ਦੌਰਾਨ ਹਾਈਕੋਰਟ ਵਿਚ ਕਰੀਬ 170 ਪਟੀਸ਼ਨਾਂ ਦਾਇਰ ਕੀਤੀਆਂ ਗਈਆਂ।

ਇਸ ਵਿਚ ਜ਼ਿਆਦਾਤਰ ਪਟੀਸ਼ਨਾਂ ਰਾਖਵੇਂਕਰਨ ਨਾਲ ਸਬੰਧਤ ਸਨ। ਇਸ ਤੋਂ ਇਲਾਵਾ ਵੱਖ-ਵੱਖ ਵਾਰਡਾਂ ਵਿਚ ਇੱਕੋ ਪਰਿਵਾਰ ਦੀਆਂ ਵੋਟਾਂ ਬਣਾਉਣ ਅਤੇ ਪਰਾਲੀ ਦੇ ਟੈਕਸ ਦੇ ਮੁੱਦੇ ਵੀ ਸਾਹਮਣੇ ਆਏ। ਅਦਾਲਤ ਨੇ ਪੰਜਾਬ ਸਰਕਾਰ ਨੂੰ ਸਭ ਕੁਝ ਠੀਕ ਕਰਨ ਦੇ ਹੁਕਮ ਦਿੱਤੇ ਹਨ।

(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)