ਬ੍ਰਿਟਿਸ਼ MP ਨੂੰ ਅੰਮ੍ਰਿਤਸਰ ਏਅਰਪੋਰਟ ‘ਤੇ ਰੋਕਿਆ, ਦੋ ਘੰਟੇ ਤੱਕ ਹੋਈ ਪੁੱਛਗਿੱਛ, ਪੜ੍ਹੋ ਕੀ ਹੈ ਪੂਰਾ ਮਾਮਲਾ

0
1348

ਅੰਮ੍ਰਿਤਸਰ ਨਿਊਜ਼। ਬ੍ਰਿਟੇਨ ‘ਚ ਸਿੱਖ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਤੋਂ ਅੰਮ੍ਰਿਤਸਰ ਏਅਰਪੋਰਟ ‘ਤੇ ਕਰੀਬ 2 ਘੰਟੇ ਪੁੱਛਗਿੱਛ ਕੀਤੀ ਗਈ। ਉਹ ਬਰਮਿੰਘਮ ਤੋਂ ਏਅਰ ਇੰਡੀਆ ਦੀ ਫਲਾਈਟ ਨੰਬਰ AI-118 ਰਾਹੀਂ ਅੰਮ੍ਰਿਤਸਰ ਪੁੱਜੇ ਸਨ। ਤਨਮਨਜੀਤ ਸਿੰਘ ਜਦੋਂ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਨਿਕਲਣ ਲੱਗੇ ਤਾਂ ਉਨ੍ਹਾਂ ਨੂੰ ਇਮੀਗ੍ਰੇਸ਼ਨ ਅਧਿਕਾਰੀਆਂ ਨੇ ਰੋਕ ਲਿਆ।

ਤਨਮਨਜੀਤ ਢੇਸੀ ਤੋਂ ਨਹੀਂ ਸਨ ਲੋੜੀਂਦੇ ਦਸਤਾਵੇਜ਼

ਮਿਲੀ ਜਾਣਕਾਰੀ ਮੁਤਾਬਕ ਬ੍ਰਿਟਿਸ਼ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਜਦੋਂ ਅੰਮ੍ਰਿਤਸਰ ਪੁੱਜੇ ਤਾਂ ਉਨ੍ਹਾਂ ਕੋਲ ਲੋੜੀਂਦੇ ਦਸਤਾਵੇਜ਼ ਨਹੀਂ ਸਨ। ਉਨ੍ਹਾਂ ਕੋਲ ਓਵਰਸੀਜ਼ ਸਿਟੀਜ਼ਨ ਆਫ਼ ਇੰਡੀਆ ਕਾਰਡ ਨਹੀਂ ਸੀ। ਜਿਸ ਤੋਂ ਬਾਅਦ ਉਨ੍ਹਾਂ ਨੂੰ ਅੰਮ੍ਰਿਤਸਰ ਹਵਾਈ ਅੱਡੇ ‘ਤੇ ਰੋਕ ਲਿਆ ਗਿਆ ਤੇ ਉਨ੍ਹਾਂ ਕੋਲੋਂ 2 ਘੰਟੇ ਪੁੱਛਗਿੱਛ ਹੋਈ। ਇਸ ਦੌਰਾਨ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਗਈ ਤਾਂ ਉਨ੍ਹਾਂ ਨੇ ਦੱਸਿਆ ਕਿ ਉਹ ਯੂ.ਕੇ. ਵਿੱਚ ਸੰਸਦ ਮੈਂਬਰ ਹਨ।

ਇੰਮੀਗ੍ਰੇਸ਼ਨ ਅਧਿਕਾਰੀਆਂ ਨੇ ਉਨ੍ਹਾਂ ਨੂੰ ਦਸਤਾਵੇਜ਼ ਪੂਰੇ ਕਰਨ ਲਈ ਕਿਹਾ। ਕਰੀਬ ਦੋ ਘੰਟਿਆਂ ਦੇ ਵਕਫ਼ੇ ਤੋਂ ਬਾਅਦ, ਉਨ੍ਹਾਂ ਨੇ ਆਪਣੇ ਦਸਤਾਵੇਜ਼ ਪੂਰੇ ਕੀਤੇ ਅਤੇ ਹਵਾਈ ਅੱਡੇ ਤੋਂ ਬਾਹਰ ਜਾਣ ਦਿੱਤਾ ਗਿਆ।

ਤਨਮਨਜੀਤ ਸਿੰਘ ਢੇਸੀ ਦੀ ਗੱਲ ਕਰੀਏ ਤਾਂ ਉਹ ਬ੍ਰਿਟਿਸ਼ ਲੇਬਰ ਪਾਰਟੀ ਨਾਲ ਸਬੰਧਤ ਹਨ। ਉਹ ਸਲੋਹ ਹਲਕੇ ਤੋਂ 8 ਜੂਨ 2017 ਤੋਂ ਯੂਕੇ ਵਿੱਚ ਸੰਸਦ ਮੈਂਬਰ ਵਜੋਂ ਚੁਣੇ ਗਏ ਹੈ। ਢੇਸੀ ਯੂਕੇ ਦੇ ਸੰਸਦ ਮੈਂਬਰ ਵਜੋਂ ਪਹਿਲੇ ਦਸਤਾਰਧਾਰੀ ਸਿੱਖ ਸਨ। ਉਦੋਂ ਤੋਂ ਲੈ ਕੇ ਹੁਣ ਤੱਕ ਉਹ ਯੂ.ਕੇ. ਵਿੱਚ ਸਿੱਖਾਂ ਦੇ ਮੁੱਦੇ ਉਠਾਉਂਦੇ ਆ ਰਹੇ ਹਨ।

(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ