ਗੁਰੂ ਕੀ ਨਗਰੀ ਅੰਮ੍ਰਿਤਸਰ ਨੂੰ ਦਲਾਲ ਕਰ ਰਹੇ ਬਦਨਾਮ, ਹੋਟਲ ਦਾ ਕਮਰਾ ਬੁੱਕ ਕਰਵਾਉਣ ‘ਤੇ ਮੁਫਤ ਕੁੜੀ ਦੀ ਕਰਦੇ ਨੇ ਆਫਰ

0
830

ਅੰਮ੍ਰਿਤਸਰ | ਦੇਹ ਵਪਾਰ ਕਰਵਾਉਣ ਵਾਲੇ ਹੋਟਲ ਦੇ ਕਰਿੰਦੇ ਯਾਤਰੀਆਂ ਨੂੰ ਲੜਕੀਆਂ ਦਾ ਸੌਦਾ ਕਰਦੇ ਹੋਏ ਸੋਸ਼ਲ ਮੀਡੀਆ ‘ਤੇ ਨਜ਼ਰ ਆ ਰਹੇ ਹਨ ਤੇ ਇਕ ਵੀਡੀਓ ਖੂਬ ਵਾਇਰਲ ਹੋ ਰਹੀ ਹੈ, ਜਿਸ ਵਿਚ ਦਲਾਲ ਰਾਹਗੀਰਾਂ ਨੂੰ ਰੋਕ-ਰੋਕ ਕੇ ਗੁਰੂ ਕੀ ਨਗਰੀ ਅੰਮ੍ਰਿਤਸਰ ਨੂੰ ਬਦਨਾਮ ਕਰ ਰਿਹਾ ਹੈ ਤੇ ਹੋਟਲ ਦਾ ਕਮਰਾ ਬੁੱਕ ਕਰਨ ‘ਤੇ ਇਕ ਖੂਬਸੂਰਤ ਕੁੜੀ ਮੁਫ਼ਤ ਦੇਣ ਦੀ ਗੱਲ ਕਹਿੰਦਾ ਹੈ।

ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਣ ਤੋਂ ਬਾਅਦ ਪ੍ਰਸ਼ਾਸਨ ਹਰਕਤ ਵਿਚ ਆਇਆ ਤੇ ਕਾਰਵਾਈ ਕਰਨ ਦੀ ਗੱਲ ਆਖੀ। ਇਸ ਘਿਨੌਣੇ ਕੰਮ ਦਾ ਜਦੋਂ ਨਿਹੰਗ ਸਿੰਘ ਜਥੇਬੰਦੀਆ ਨੂੰ ਪਤਾ ਲੱਗਾ ਤਾਂ ਉਨ੍ਹਾਂ ਨੇ ਇਸ ਸੰਬੰਧੀ ਰੋਸ ਪ੍ਰਗਟ ਕੀਤਾ ਤੇ ਪ੍ਰਸ਼ਾਸਨ ਅੱਗੇ ਅਪੀਲ ਕੀਤੀ ਕਿ ਇਸ ਗਲਤ ਕੰਮ ਨੂੰ ਰੁਕਵਾਏ।

ਗੱਲਬਾਤ ਕਰਦਿਆਂ ਪਰਮਜੀਤ ਸਿੰਘ ਅਕਾਲੀ ਨੇ ਦੱਸਿਆ ਕਿ ਅੰਮ੍ਰਿਤਸਰ ਦੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਨਜ਼ਦੀਕ ਹੋਟਲਾਂ ਵਿਚ ਚੱਲ ਰਹੇ ਦੇਹ ਵਪਾਰ ਦੇ ਧੰਦੇ ‘ਤੇ ਪ੍ਰਸ਼ਾਸਨ ਵੱਲੋਂ ਸਖਤ ਕਾਰਵਾਈ ਕਰਨੀ ਚਾਹੀਦੀ ਹੈ।