ਮੁਕਤਸਰ ‘ਚ ਭਰਾ ਨੇ ਕੀਤਾ ਭੈਣ ਦਾ ਕਤਲ : ਚਰਿੱਤਰ ‘ਤੇ ਸ਼ੱਕ ਦੇ ਚਲਦੇ ਵੱਢਿਆ ਗਲਾ

0
1086

ਮੁਕਤਸਰ | ਜ਼ਿਲ੍ਹਾ ਮੁਕਤਸਰ ਦੇ ਗਿੱਦੜਬਾਹਾ ਇਲਾਕੇ ਦੇ ਪਿੰਡ ਫਕਰਸਰ ਵਿਚ ਮੰਗਲਵਾਰ ਸਵੇਰੇ ਇਕ ਭਰਾ ਨੇ ਆਪਣੀ ਛੋਟੀ ਭੈਣ ਦਾ ਕਤਲ ਕਰ ਦਿੱਤਾ। ਉਸ ਨੇ ਤੇਜ਼ਧਾਰ ਹਥਿਆਰ ਨਾਲ ਉਸ ਦਾ ਗਲਾ ਵੱਢ ਦਿੱਤਾ। ਮ੍ਰਿਤਕਾ ਦੀ ਪਛਾਣ ਅੰਜੂ 16 ਸਾਲ ਵਜੋਂ ਹੋਈ ਹੈ।
ਮ੍ਰਿਤਕਾ ਦੇ ਵੱਡੇ ਭਰਾ ਕੁਲਵਿੰਦਰ ਸਿੰਘ ਪੁੱਤਰ ਸੁਰਜੀਤ ਸਿੰਘ ਨੇ ਸਵੇਰੇ ਕਿਸੇ ਗੱਲ ਨੂੰ ਲੈ ਕੇ ਹੋਏ ਝਗੜੇ ਤੋਂ ਬਾਅਦ ਆਪਣੀ ਭੈਣ ਦਾ ਕਤਲ ਕਰ ਦਿੱਤਾ। ਕੁਲਵਿੰਦਰ ਨੇ ਆਪਣੀ ਭੈਣ ‘ਤੇ ਕਾਪੇ ਨਾਲ ਹਮਲਾ ਕਰ ਦਿੱਤਾ ਅਤੇ ਫਿਰ ਮੌਕੇ ਤੋਂ ਫਰਾਰ ਹੋ ਗਿਆ।

मामले में कागजी कार्रवाई करते पुलिस कर्मी।
ਜਾਣਕਾਰੀ ਅਨੁਸਾਰ ਕੁਲਵਿੰਦਰ ਸਿੰਘ ਆਪਣੀ ਭੈਣ ਦੇ ਚਰਿੱਤਰ ‘ਤੇ ਸ਼ੱਕ ਕਰਦਾ ਸੀ ਅਤੇ ਮ੍ਰਿਤਕਾ ਵਿਆਹ ਕਿਸੇ ਲੜਕੇ ਨਾਲ ਕਰਵਾਉਣਾ ਚਾਹੁੰਦਾ ਸੀ, ਜਿਸ ਕਾਰਨ ਉਸ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ। ਪਰਿਵਾਰ ਖੇਤ ਵਿਚ ਝੋਨਾ ਲਾਉਣ ਗਿਆ ਸੀ। ਕੁਲਵਿੰਦਰ ਨੇ ਇਸ ਵਾਰਦਾਤ ਨੂੰ ਪਿੱਛੇ ਤੋਂ ਅੰਜਾਮ ਦਿੱਤਾ। ਮੌਕੇ ‘ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਵੇਖੋ ਵੀਡੀਓ

(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ  ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ