ਦਾਜ ਖਾਤਿਰ ਦਰਿੰਦਗੀ ! ਔਰਤ ਦੇ ਗੁਪਤ ਅੰਗਾਂ ‘ਤੇ ਪਤੀ ਤੇ ਸਹੁਰੇ ਨੇ ਕੈਂਚੀਆਂ ਨਾਲ ਕੀਤਾ ਹਮਲਾ, ਕੱਟਿਆ ਨੱਕ

0
536

ਫਾਜ਼ਿਲਕਾ | ਜਲਾਲਾਬਾਦ ਦੇ ਪਿੰਡ ਕਾਠਗੜ੍ਹ ‘ਚ ਇਕ ਵਿਆਹੁਤਾ ਨੇ ਆਪਣੇ ਪਤੀ ਤੇ ਸਹੁਰੇ ‘ਤੇ ਕੁੱਟਮਾਰ ਕਰਨ ਦਾ ਦੋਸ਼ ਲਾਇਆ ਹੈ, ਇਸ ਦੌਰਾਨ ਉਸ ਦੀ ਨੱਕ ਅਤੇ ਵਾਲ ਵੀ ਕੱਟ ਦਿੱਤੇ ਗਏ। ਦੋਸ਼ ਹੈ ਕਿ ਉਸ ਦੇ ਗੁਪਤ ਅੰਗਾਂ ‘ਤੇ ਵੀ ਕੈਂਚੀਆਂ ਨਾਲ ਹਮਲਾ ਕੀਤਾ ਗਿਆ ਅਤੇ ਉਸ ਨੂੰ ਬੁਰੀ ਤਰ੍ਹਾਂ ਜ਼ਖਮੀ ਕਰਨ ਤੋਂ ਬਾਅਦ ਉਸ ਨੂੰ ਘਰੋਂ ਬਾਹਰ ਸੁੱਟ ਦਿੱਤਾ ਗਿਆ ਅਤੇ ਫਿਲਹਾਲ ਮਾਮਲੇ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ ਹੈ।

ਹਸਪਤਾਲ ‘ਚ ਦਾਖਲ ਔਰਤ ਦੇ ਪਿਤਾ ਨੇ ਦੱਸਿਆ ਕਿ ਉਸ ਦੀ ਲੜਕੀ ਦਾ ਕਰੀਬ 7 ਸਾਲ ਪਹਿਲਾਂ ਪਿੰਡ ਕਾਠਗੜ੍ਹ ‘ਚ ਵਿਆਹ ਹੋਇਆ ਸੀ, ਉਸ ਨੇ ਦੋਸ਼ ਲਗਾਇਆ ਕਿ ਉਸ ਦਾ ਪਤੀ ਅਤੇ ਸਹੁਰਾ ਲਗਾਤਾਰ ਦਾਜ ਦੀ ਮੰਗ ਕਰ ਰਹੇ ਸਨ। ਬੀਤੇ ਦਿਨ ਉਸ ਨੇ ਉਸ ਨੂੰ 2 ਲੱਖ ਰੁਪਏ ਦਾਜ ਦੇ ਦਿੱਤੇ ਸਨ, ਜਿਸ ਦੇ ਬਾਵਜੂਦ ਉਸ ਦੇ ਸਹੁਰੇ ਨੇ ਉਸ ਦੀ ਨੱਕ ਕੱਟ ਦਿੱਤੀ ਸੀ ਤੇ ਵਾਲਾ ਨੂੰ ਵੀ ਕੱਟਿਆ ਗਿਆ ਪਰ ਕੈਂਚੀ ਨਾਲ ਹਮਲਾ ਵੀ ਕੀਤਾ ਗਿਆ।

ਉਸ ਨੇ ਦੱਸਿਆ ਕਿ ਉਸ ਦੇ ਸਹੁਰੇ ਘਰ ਵਿਚ ਲੜਾਈ-ਝਗੜਾ ਹੋਇਆ ਸੀ ਅਤੇ ਉਸ ਦੇ ਸਹੁਰੇ ਪਰਿਵਾਰ ਨੇ ਉਸ ਦੀ ਲੜਕੀ ਨੂੰ ਜੱਦੀ ਪਿੰਡ ਜੰਡਵਾਲਾ ਤੋਂ ਬਾਹਰ ਕੱਢ ਦਿੱਤਾ, ਜਿਸ ਤੋਂ ਬਾਅਦ ਉਸ ਦਾ ਪਤੀ ਅਤੇ ਸਹੁਰਾ ਭੱਜ ਗਏ ਜਲਾਲਾਬਾਦ ਦੇ ਸਰਕਾਰੀ ਹਸਪਤਾਲ ਚ ਦਾਖਲ਼ ਕਰਵਾਇਆ, ਜਿੱਥੇ ਪਿੰਡ ਦੇ ਲੋਕ ਵੀ ਪਹੁੰਚ ਗਏ ਹਨ।

ਡਾਕਟਰ ਮੁਤਾਬਕ ਔਰਤ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ, ਜਿਸ ਨੂੰ ਉਚੇਚੇ ਤੌਰ ‘ਤੇ ਰੈਫਰ ਕਰ ਦਿੱਤਾ ਗਿਆ ਹੈ ਅਤੇ ਇਸ ਦੀ ਸੂਚਨਾ ਪੁਲਿਸ ਨੂੰ ਦੇ ਦਿੱਤੀ ਗਈ ਹੈ, ਦੂਜੇ ਪਾਸੇ ਜ਼ਖਮੀ ਔਰਤ ਦਾ ਦੋਸ਼ ਹੈ ਕਿ ਉਸ ਦਾ ਸਹੁਰਾ ਪਰਿਵਾਰ ਲਗਾਤਾਰ ਦਾਜ ਦੀ ਮੰਗ ਕਰ ਰਿਹਾ ਹੈ ਉਸ ਨੂੰ ਕਿਹਾ ਜਾ ਰਿਹਾ ਹੈ ਕਿ ਉਹ ਆਪਣੇ ਪਿਤਾ ਤੋਂ ਪੈਸੇ ਲੈ ਕੇ ਆਵੇ ਤਾਂ ਉਸ ਨੂੰ ਕੁੱਟਿਆ ਜਾਂਦਾ ਹੈ।