ਭਾਰਤ-ਪਾਕਿ ਸਰਹੱਦ ‘ਤੇ ਤਾਇਨਾਤ BSF ਨੇ ਭਾਰਤੀ ਖੇਤਰ ‘ਚ ਦਾਖਲ ਹੋਏ 2 ਪਾਕਿਸਤਾਨੀ ਸਮੱਗਲਰਾਂ ਨੂੰ ਉਤਾਰਿਆ ਮੌਤ ਦੇ ਘਾਟ

0
2402

ਤਰਨਤਾਰਨ (ਬਲਜੀਤ ਸਿੰਘ) | ਭਾਰਤ-ਪਾਕਿਸਤਾਨ ਸਰਹੱਦ ‘ਤੇ ਬੀਓਪੀ ਖਾਲੜਾ ‘ਤੇ ਫਿਰ ਤੋਂ ਘੁਸਪੈਠ ਦੀ ਕੋਸ਼ਿਸ਼ ਦਾ ਮਾਮਲਾ ਸਾਹਮਣੇ ਆਇਆ ਹੈ।

BSF ਦੀ 103 ਬਟਾਲੀਅਨ ਦੇ ਜਵਾਨਾਂ ਨੇ ਪਾਕਿਸਤਾਨ ਤੋਂ ਭਾਰਤੀ ਖੇਤਰ ‘ਚ ਦਾਖਲ ਹੋਏ 2 ਸਮੱਗਲਰਾਂ ਨੂੰ ਮਾਰ ਦਿੱਤਾ। ਇਸ ਤੋਂ ਬਾਅਦ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਗਈ। ਇਹ ਘਟਨਾ ਸ਼ੁੱਕਰਵਾਰ ਰਾਤ ਕਰੀਬ 10 ਵਜੇ ਖਾਲੜਾ ਸਰਹੱਦੀ ਖੇਤਰ ਵਿੱਚ ਵਾਪਰੀ।

ਬੀਐੱਸਐੱਫ ਦੇ ਜਵਾਨਾਂ ਨੇ ਪੋਸਟ ਥੇਹ ਕਲਾਂ ਨੇੜੇ ਪਾਕਿਸਤਾਨ ਵਾਲੇ ਪਾਸਿਓਂ ਆਵਾਜਾਈ ਮਹਿਸੂਸ ਕੀਤੀ। ਜਵਾਨਾਂ ਨੇ ਨਾਈਟ ਵਿਜ਼ਨ ਕੈਮਰਿਆਂ ਦੀ ਮਦਦ ਨਾਲ ਦੇਖਿਆ ਕਿ ਕੁਝ ਲੋਕ ਸਰਹੱਦ ਪਾਰ ਕਰਕੇ ਭਾਰਤੀ ਖੇਤਰ ਵੱਲ ਆ ਰਹੇ ਹਨ ਤਾਂ ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੇ ਉਨ੍ਹਾਂ ਨੂੰ ਨਾਕਾਮ ਕਰ ਦਿੱਤਾ। ਜਵਾਨਾਂ ਨੇ ਘੁਸਪੈਠੀਆਂ ਨੂੰ ਰੋਕਣ ਲਈ ਗੋਲੀਬਾਰੀ ਕੀਤੀ। ਇਸ ਦੌਰਾਨ ਦੋਵੇਂ ਪਾਕਿਸਤਾਨੀ ਘੁਸਪੈਠੀਏ ਮਾਰੇ ਗਏ।

ਦੱਸਿਆ ਜਾ ਰਿਹਾ ਹੈ ਕਿ ਦੋਵੇਂ ਘੁਸਪੈਠੀਏ ਨਸ਼ਾ ਸਮੱਗਲਰ ਹਨ। BSF ਨੇ ਮਾਰੂ ਹਥਿਆਰ ਅਤੇ ਨਸ਼ੀਲੇ ਪਦਾਰਥ ਵੀ ਬਰਾਮਦ ਕੀਤੇ ਹਨ।