ਅੰਮ੍ਰਿਤਸਰ, 8 ਅਕਤੂਬਰ | ਭਾਰਤ-ਪਾਕਿ ਸਰਹੱਦ ‘ਤੇ BSF ਨੇ ਪਾਕਿਸਤਾਨੀ ਤਸਕਰਾਂ ਦੀ ਡਰੱਗ ਪਹੁੰਚਾਉਣ ਦੀ ਇਕ ਹੋਰ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। BSF ਨੇ ਸਰਹੱਦ ਪਾਰ ਤੋਂ ਆਏ ਇਕ ਡਰੋਨ ਨੂੰ ਜ਼ਬਤ ਕੀਤਾ। ਡਰੋਨ ‘ਤੇ ਬੰਨ੍ਹੇ 42 ਕਰੋੜ ਦੇ ਨਸ਼ੇ ਨੂੰ ਵੀ ਕਬਜ਼ੇ ਵਿਚ ਲੈ ਲਿਆ ਹੈ। ਫਿਲਹਾਲ ਡਰੋਨ ਨੂੰ ਜਾਂਚ ਲਈ ਭੇਜ ਦਿੱਤਾ ਹੈ।
BSF ਅਧਿਕਾਰੀਆਂ ਵੱਲੋਂ ਸਾਂਝੀ ਕੀਤੀ ਗਈ ਜਾਣਕਾਰੀ ਅਨੁਸਾਰ ਇਹ ਡਰੋਨ ਅੰਮ੍ਰਿਤਸਰ ਦੇ ਸਰਹੱਦੀ ਪਿੰਡ ਹਰਦੋ ਰਤਨ ਤੋਂ ਜ਼ਬਤ ਕੀਤਾ ਗਿਆ ਹੈ। BSF ਨੂੰ ਡਰੋਨ ਦੇ ਭਾਰਤੀ ਸਰਹੱਦ ਵਿਚ ਆਉਣ ਦੀ ਸੂਚਨਾ ਮਿਲੀ ਸੀ। ਇਸ ਤੋਂ ਬਾਅਦ ਇਲਾਕੇ ਵਿਚ ਸਰਚ ਆਪ੍ਰੇਸ਼ਨ ਚਲਾਇਆ ਗਿਆ ਸੀ।
ਦੱਸ ਦਈਏ ਕਿ ਡਰੋਨ ਦੇ ਨਾਲ BSF ਦੇ ਜਵਾਨਾਂ ਨੇ ਨਸ਼ੇ ਦੀ ਖੇਪ ਨੂੰ ਵੀ ਜ਼ਬਤ ਕਰ ਲਿਆ ਹੈ। ਡਰੋਨ ਦੇ ਨਾਲ 6.3 ਕਿਲੋਗ੍ਰਾਮ ਹੈਰੋਇਨ ਦੀ ਖੇਪ ਬੰਨ੍ਹੀ ਹੋਈ ਸੀ, ਜਿਸਦੀ ਅੰਤਰਰਾਸ਼ਟਰੀ ਕੀਮਤ 42 ਕਰੋੜ ਦੇ ਕਰੀਬ ਦੱਸੀ ਜਾ ਰਹੀ ਹੈ। ਇਸਦੇ ਨਾਲ ਅਫੀਮ ਨੂੰ ਵੀ ਜ਼ਬਤ ਕੀਤਾ ਗਿਆ ਹੈ, ਜਿਸ ਦਾ ਵਜ਼ਨ 60 ਗ੍ਰਾਮ ਸੀ।
BSF ਨੇ ਕੌਮਾਂਤਰੀ ਸਰਹੱਦ ਨੇੜਿਓਂ ਪਾਕਿਸਤਾਨੀ ਡਰੋਨ ਨਾਲ ਬੰਨ੍ਹਿਆ 42 ਕਰੋੜ ਦਾ ਨਸ਼ਾ ਕੀਤਾ ਬਰਾਮਦ
Related Post