ਨਵੀਂ ਦਿੱਲੀ। ਦੇਸ਼ ਦੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਾਪੀ ਵੱਡੇ ਐਲਾਨ ਕੀਤੇ ਹਨ। ਪਹਿਲਾਂ ਅਧਾਰ ਕਾਰਡ ਨੂੰ ਹੀ ਪਛਾਣ ਪੱਤਰ ਵਜੋਂ ਮਾਨਤਾ ਮਿਲਦੀ ਸੀ ਪਰ ਹੁਣ ਪੈਨ ਕਾਰਡ ਨੂੰ ਵੀ ਪਛਾਣ ਦੇ ਸਬੂਤ ਵਜੋਂ ਸਵੀਕਾਰ ਕੀਤਾ ਜਾਵੇਗਾ। ਇਸ ਪਿੱਛੇ ਕੇਵਾਈਸੀ ਪ੍ਰਕਿਰਿਆ ਨੂੰ ਆਸਾਨ ਬਣਾਉਣ ਦਾ ਉਦੇਸ਼ ਹੈ।

ਭਾਰਤ ਦਾ ਇਹ ਬਜਟ ਅਜਿਹੇ ਸਮੇਂ ਵਿੱਚ ਪੇਸ਼ ਹੋਣ ਜਾ ਰਿਹਾ ਹੈ ਜਦੋਂ ਦੁਨੀਆ ਦੀਆਂ ਪ੍ਰਮੁੱਖ ਅਰਥਵਿਵਸਥਾਵਾਂ ਦੀ ਰਫ਼ਤਾਰ ਸੁਸਤ ਹੋ ਚੁੱਕੀ ਹੈ ਅਤੇ ਸੰਭਾਵਿਤ ਮੰਦੀ ਵੱਲ ਵਧ ਰਹੀ ਹੈ। ਅਜਿਹੇ ਵਿੱਚ ਪੂਰੀ ਦੁਨੀਆ ਦੀਆਂ ਨਜ਼ਰਾਂ ਮੋਦੀ ਸਰਕਾਰ ਦੇ ਬਜਟ ‘ਤੇ ਟਿਕੀਆਂ ਹੋਈਆਂ ਹਨ । ਉੱਥੇ ਹੀ ਦੂਜੇ ਪਾਸੇ ਸਰਕਾਰ ਵੱਲੋਂ ਸੰਸਦ ਵਿੱਚ ਪੇਸ਼ ਕੀਤੇ ਆਰਥਿਕ ਸਰਵੇਖਣ ਵਿੱਚ ਵਿਕਾਸ ਦਰ 6-6.8 ਫੀਸਦੀ ਰਹਿਣ ਦੀ ਸੰਭਾਵਨਾ ਜਤਾਈ ਗਈ ਹੈ।

ਅਜਿਹੇ ਵਿੱਚ ਭਾਰਤ ਨੂੰ ਦੁਨੀਆ ਦੀ ਸਭ ਤੋਂ ਤੇਜ਼ੀ ਨਾਲ ਵਧ ਰਹੀ ਅਰਥਵਿਵਸਥਾ ਵਿੱਚੋਂ ਇੱਕ ਮੰਨਿਆ ਜਾ ਰਿਹਾ ਹੈ। ਬਜਟ ਪੇਸ਼ ਕਰਨ ਮਗਰੋਂ ਨਿਰਮਲਾ ਸੀਤਾਰਮਨ ਦੁਪਹਿਰ 3 ਵਜੇ ਪ੍ਰੈਸ ਕਾਨਫਰੰਸ ਕਰਨਗੇ । ਇਸ ਦੌਰਾਨ ਉਨ੍ਹਾਂ ਨਾਲ ਵਿੱਤ ਰਾਜ ਮੰਤਰੀ, ਵਿੱਤ ਸਕੱਤਰ ਮੌਜੂਦ ਰਹਿਣਗੇ।