ਬਜਟ 2024 : ਬਜਟ ‘ਚ ਆਯੂਸ਼ਮਾਨ ਭਾਰਤ ਯੋਜਨਾ ਨੂੰ ਲੈ ਕੇ ਵੱਡਾ ਐਲਾਨ, ਹੁਣ ਇਨ੍ਹਾਂ ਨੂੰ ਵੀ ਮਿਲੇਗਾ ਲਾਭ

0
271

ਦਿੱਲੀ, 1 ਫਰਵਰੀ| ਅੱਜ ਯਾਨੀ 1 ਫਰਵਰੀ ਨੂੰ ਵਿੱਤ ਮੰਤਰੀ ਨਿਰਮਲਾ ਸੀਤਾਰਮਨ 2024-25 ਦਾ ਬਜਟ ਪੇਸ਼ ਕਰ ਰਹੀ ਹੈ। ਇਹ ਅੰਤਰਿਮ ਬਜਟ ਹੈ, ਕਿਉਂਕਿ ਆਮ ਚੋਣਾਂ ਅਪ੍ਰੈਲ-ਮਈ ਵਿੱਚ ਹੋਣੀਆਂ ਹਨ।

ਨਵੀਂ ਸਰਕਾਰ ਦੇ ਗਠਨ ਤੋਂ ਬਾਅਦ ਜੁਲਾਈ ‘ਚ ਪੂਰਾ ਬਜਟ ਪੇਸ਼ ਕੀਤੇ ਜਾਣ ਦੀ ਉਮੀਦ ਹੈ। ਵਿੱਤ ਮੰਤਰੀ ਸੀਤਾਰਮਨ ਦੇ ਕਾਰਜਕਾਲ ਦਾ ਇਹ ਛੇਵਾਂ ਬਜਟ ਹੈ।

ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਬਜਟ ‘ਚ ਆਯੁਸ਼ਮਾਨ ਭਾਰਤ ਯੋਜਨਾ ਨੂੰ ਲੈ ਕੇ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਹੁਣ ਇਸ ਦਾ ਦਾਇਰਾ ਹੋਰ ਵਧਾਇਆ ਜਾ ਰਿਹਾ ਹੈ।

ਇਸਦਾ ਫਾਇਦਾ ਹੁਣ ਆਂਗਣਵਾੜੀ ਤੇ ਆਸ਼ਾ ਵਰਕਰਾਂ ਨੂੰ ਵੀ ਮਿਲੇਗਾ, ਉਨ੍ਹਾਂ ਨੂੰ ਵੀ ਇਸ ਵਿਚ ਸ਼ਾਮਲ ਕੀਤਾ ਜਾ ਰਿਹਾ ਹੈ। ਹੁਣ ਉਹ ਵੀ 5 ਲੱਖ ਤੱਕ ਦੇ ਮੁਫਤ ਇਲਾਜ ਦਾ ਲਾਭ ਲੈ ਸਕਣਗੇ।