ਦਿੱਲੀ, 1 ਫਰਵਰੀ| ਅੱਜ ਯਾਨੀ 1 ਫਰਵਰੀ ਨੂੰ ਵਿੱਤ ਮੰਤਰੀ ਨਿਰਮਲਾ ਸੀਤਾਰਮਨ 2024-25 ਦਾ ਬਜਟ ਪੇਸ਼ ਕਰ ਰਹੀ ਹੈ। ਇਹ ਅੰਤਰਿਮ ਬਜਟ ਹੈ, ਕਿਉਂਕਿ ਆਮ ਚੋਣਾਂ ਅਪ੍ਰੈਲ-ਮਈ ਵਿੱਚ ਹੋਣੀਆਂ ਹਨ। ਨਵੀਂ ਸਰਕਾਰ ਦੇ ਗਠਨ ਤੋਂ ਬਾਅਦ ਜੁਲਾਈ ‘ਚ ਪੂਰਾ ਬਜਟ ਪੇਸ਼ ਕੀਤੇ ਜਾਣ ਦੀ ਉਮੀਦ ਹੈ। ਵਿੱਤ ਮੰਤਰੀ ਸੀਤਾਰਮਨ ਦੇ ਕਾਰਜਕਾਲ ਦਾ ਇਹ ਛੇਵਾਂ ਬਜਟ ਹੈ।

Budget 2024 ਵਿੱਚ ਪ੍ਰਧਾਨ ਮੰਤਰੀ ਸੂਰਯੋਦਯ ਯੋਜਨਾ ਦਾ ਜ਼ਿਕਰ ਕੀਤਾ ਗਿਆ ਹੈ ਅਤੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਿਹਾ ਕਿ ਇਸ ਯੋਜਨਾ ਦੇ ਤਹਿਤ ਉਨ੍ਹਾਂ ਲੋਕਾਂ ਨੂੰ 300 ਯੂਨਿਟ ਤੱਕ ਮੁਫਤ ਬਿਜਲੀ ਦਿੱਤੀ ਜਾਵੇਗੀ, ਜਿਨ੍ਹਾਂ ਦੇ ਘਰਾਂ ਵਿੱਚ ਸੋਲਰ ਸਿਸਟਮ ਲਗਾਇਆ ਹੈ।

ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਯੁੱਧਿਆ ‘ਚ ਰਾਮ ਮੰਦਰ ਦੇ ਉਦਘਾਟਨ ਤੋਂ ਬਾਅਦ ਹੀ ਇਸ ਯੋਜਨਾ ਦਾ ਐਲਾਨ ਕੀਤਾ ਸੀ ਅਤੇ ਅਧਿਕਾਰੀਆਂ ਨਾਲ ਮੀਟਿੰਗ ਵੀ ਕੀਤੀ ਸੀ। ਪ੍ਰਧਾਨ ਮੰਤਰੀ ਸੂਰਯੋਦਿਆ ਯੋਜਨਾ ਦੇ ਤਹਿਤ, ਦੇਸ਼ ਭਰ ਵਿੱਚ ਇੱਕ ਕਰੋੜ ਘਰਾਂ ਵਿੱਚ ਛੱਤ ਵਾਲੇ ਸੋਲਰ ਪੈਨਲ ਲਗਾਏ ਜਾਣਗੇ।