ਬੁੱਢਲਾਡਾ ਤੋਂ ਵਿਧਾਇਕ ਬੁੱਧ ਰਾਮ ਨੂੰ ਬਣਾਇਆ ਆਪ ਦਾ ਕਾਰਜਕਾਰੀ ਪ੍ਰਧਾਨ

0
117

ਚੰਡੀਗੜ੍ਹ| ਪੰਜਾਬ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਇੱਕ ਵੱਡਾ ਫੈਸਲਾ ਹੈ। ਇਸਨੇ ਬੁਢਲਾਡਾ ਤੋਂ ਆਪ ਦੇ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਨੂੰ ਵੱਡੀ ਜਿੰਮੇਵਾਰੀ ਦਿੰਦੇ ਹੋਏ ਸੂਬੇ ਦਾ ਕਾਰਕਜਾਰੀ ਪ੍ਰਧਾਨ ਬਣਾਇਆ ਹੈ। ਜਾਣਕਾਰੀ ਅਨੂਸਾਰ ਪ੍ਰਿੰਸੀਪਲ ਬੁੱਧਰਾਮ ਬੁਢਲਾਡਾ ਤੋਂ ਵਿਧਾਇਕ ਚਲਦੇ ਆ ਰਹੇ ਹਨ।

ਤੁਹਾਨੂੰ ਦੱਸ ਦੇਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਆਪ ਦੇ ਪ੍ਰਧਾਨ ਹਨ। ਉਨ੍ਹਾਂ ਦੇ ਬਿਜ਼ੀ ਸ਼ਡਿਊਲ ਕਾਰਨ ਪ੍ਰਿੰਸੀਪਲ ਬੁੱਧਰਾਮ ਨੂੰ ਕਾਰਜਕਾਰੀ ਪ੍ਰਧਾਨ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਮੁੱਖ ਮੰਤਰੀ ਨੇ ਸਾਰੇ ਅਹੁਦੇਦਾਰਾਂ ਨੂੰ ਨਵੀਆਂ ਜ਼ਿੰਮੇਦਾਰੀਆਂ ਦੀ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਸਾਰੇ ਪੂਰੀ ਇਮਾਨਦਾਰੀ ਨਾਲ ਪੰਜਾਬ ਦੀ ਸੇਵਾ ਕਰਨਗੇ।

ਇਸ ਤੋਂ ਇਲਾਵਾ ਜਿਨ੍ਹਾਂ ਹੋਰਾਂ ਨੂੰ ਜ਼ਿੰਮੇਵਾਰੀ ਦਿੱਤੀ ਗਈ ਹੈ ਉਨ੍ਹਾਂ ਦੇ ਨਾਂ ਹੇਠ ਲਿਖੇ ਅਨੁਸਾਰ ਹਨ।

ਮੁੱਖ ਮੰਤਰੀ ਭਗਵੰਤ ਮਾਨ ਨੇ ਨਵੇਂ ਚੁਣੇ ਅਹੁਦੇਦਾਰਾਂ ਨੂੰ ਮੁਬਾਰਕਬਾਦ ਦਿੱਤੀ ਹੈ ਤੇ ਉਨ੍ਹਾਂ ਨੂੰ ਤਨਦੇਹੀ ਨਾਲ ਕੰਮ ਕਰਨ ਲਈ ਪ੍ਰੇਰਿਆ ਹੈ।