ਪਟਿਆਲਾ ‘ਚ ਦਿਨ-ਦਿਹਾੜੇ ਚੱਲੀਆਂ ਗੋਲੀਆਂ ਤੇ ਤਲਵਾਰਾਂ, ਵਿਦਿਆਰਥੀਆਂ ਦੇ ਭਿੜੇ 2 ਗੁੱਟ

0
2247

ਪਟਿਆਲਾ | ਇਲਾਕਾ ਬਡੂੰਗਰ ਵਿੱਚ ਅੱਜ ਸ਼ਾਮ 2 ਗੁੱਟਾਂ ‘ਚ ਹੋਈ ਲੜਾਈ ਵਿੱਚ ਤਲਵਾਰਾਂ, ਇੱਟਾਂ-ਪੱਥਰ ਅਤੇ ਗੋਲੀਆਂ ਤੱਕ ਚੱਲ ਗਈਆਂ। ਇਹ ਲੜਾਈ ਵਿਦਿਆਰਥੀਆਂ ਦੇ 2 ਗੁੱਟਾਂ ਵਿਚਕਾਰ ਹੋਈ ਦੱਸੀ ਜਾ ਰਹੀ ਹੈ, ਜਿਸ ਨੂੰ ਲੈ ਕੇ ਪੁਲਿਸ ਚਸ਼ਮਦੀਦਾਂ ਤੋਂ ਪੁੱਛਗਿੱਛ ਕਰ ਕੇ ਮਾਮਲੇ ਦੀ ਜਾਂਚ ਕਰ ਰਹੀ ਹੈ।

ਚਸ਼ਮਦੀਦਾਂ ਅਨੁਸਾਰ ਇਕ ਕਾਰ ਦੇ ਉੱਪਰ ਇੱਟਾਂ-ਰੋੜੇ ਮਾਰੇ ਜਾਣ ਅਤੇ ਫਾਇਰਿੰਗ ਦਾ ਪਤਾ ਲੱਗਣ ਤੋਂ ਬਾਅਦ ਸਥਾਨਕ ਦੁਕਾਨਦਾਰਾਂ ਨੇ ਆਪਣੀਆਂ ਦੁਕਾਨਾਂ ਦੇ ਸ਼ਟਰ ਬੰਦ ਕਰ ਲਏ। ਚਸ਼ਮਦੀਦਾਂ ਅਨੁਸਾਰ ਲੜਾਈ ਕਰਨ ਵਾਲੇ ਦੋਵੇਂ ਗੁੱਟਾਂ ਕੋਲ ਤੇਜ਼ਧਾਰ ਹਥਿਆਰ ਸਨ। ਉਨ੍ਹਾਂ ਵਿੱਚੋਂ ਇਕ ਗਰੁੱਪ ਨੇ ਉਥੇ ਮੌਜੂਦ ਕਾਰ ਸਵਾਰਾਂ ਅਤੇ ਕਾਰ ਦੇ ਉੱਪਰ ਹਮਲਾ ਕਰਕੇ ਉਸ ਨੂੰ ਬੁਰੀ ਤਰ੍ਹਾਂ ਭੰਨ ਦਿੱਤਾ ਅਤੇ ਮੌਕੇ ਤੋਂ ਫ਼ਰਾਰ ਹੋ ਗਏ।

ਥਾਣਾ ਸਿਵਲ ਲਾਈਨ ਦੇ ਐੱਸਐੱਚਓ ਅਤੇ ਹੋਰ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚੇ ਅਤੇ ਉਨ੍ਹਾਂ ਹਾਲਾਤ ਦਾ ਜਾਇਜ਼ਾ ਲਿਆ। ਐੱਸਐੱਚਓ ਸਿਵਲ ਲਾਈਨ ਜੀਐੱਸ ਭਿੰਡਰ ਨੇ ਦੱਸਿਆ ਕਿ ਅਸੀਂ ਮਾਮਲੇ ਦੀ ਜਾਂਚ ਕਰ ਰਹੇ ਹਾਂ ਅਤੇ ਹੁਣ ਤੱਕ ਜੋ ਜਾਣਕਾਰੀ ਮਿਲੀ ਹੈ, ਉਸ ਦੇ ਅਨੁਸਾਰ ਸਾਨੂੰ ਪਤਾ ਲੱਗਾ ਹੈ ਕਿ ਲੜਾਈ ਕਰਨ ਵਾਲੇ ਦੋਵੇਂ ਗੁੱਟਾਂ ਨੇ ਇਕ ਦੂਜੇ ਖ਼ਿਲਾਫ਼ ਤੇਜ਼ਧਾਰ ਹਥਿਆਰਾਂ ਦੀ ਵਰਤੋਂ ਕੀਤੀ ਅਤੇ ਇੱਟਾਂ-ਰੋੜਿਆਂ ਤੋਂ ਇਲਾਵਾ ਗੋਲੀ ਵੀ ਚਲਾਈ ਹੈ।

(ਨੋਟ – ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ ਟੈਲੀਗ੍ਰਾਮ ‘ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ https://t.me/punjabibulletin)