ਦੇਸ਼ ਦੀ ਰਾਖੀ ਕਰ ਰਹੇ ਜਵਾਨ ਦੇ ਘਰ ਚੱਲੀਆਂ ਗੋਲੀਆਂ, ਫੋਨ ਕੀਤਾ ਪਰ ਪੁਲਿਸ ਮੌਕੇ ‘ਤੇ ਨਾ ਆਈ

0
1494

ਤਰਨਤਾਰਨ (ਬਲਜੀਤ ਸਿੰਘ) | ਪਿੰਡ ਕੰਡਿਆਲਾ ਵਿਖੇ ਦੇਸ਼ ਦੀ ਰਾਖੀ ਕਰ ਰਹੇ ਜਵਾਨ ਦੇ ਘਰ ਕੁੱਝ ਵਿਅਕਤੀਆਂ ਨੇ ਗੋਲੀਆਂ ਦਾ ਮੀਂਹ ਵਰ੍ਹਾ ਦਿੱਤਾ। ਘਰ ‘ਚ ਮੌਜੂਦ ਔਰਤਾਂ ਤੇ ਬੱਚੇ ਨੇ ਲੁੱਕ ਕੇ ਜਾਨ ਬਚਾਈ।

ਮਾਤਾ ਪਰਮਜੀਤ ਕੌਰ ਨੇ ਦੱਸਿਆ ਕਿ ਕੁੱਝ ਦਿਨ ਪਹਿਲਾਂ ਉਨ੍ਹਾਂ ਦੇ ਘਰੋਂ 1 ਲੱਖ ਰੁਪਏ, ਕਰੀਬ 3 ਤੋਲੇ ਸੋਨਾ ਅਤੇ ਇੱਕ ਮੋਬਾਇਲ ਫੋਨ ਸ਼ਮਸ਼ੇਰ ਸਿੰਘ, ਕਾਕਾ ਸਿੰਘ ਅਤੇ ਦਲੇਰ ਸਿੰਘ ਨੇ ਕੁਝ ਅਣਪਛਾਤੇ ਵਿਅਕਤੀਆਂ ਨਾਲ ਚੋਰੀ ਕੀਤੇ ਸਨ। ਇਹਨਾਂ ਖਿਲਾਫ ਕੈਰੋਂ ਪੁਲਿਸ ਚੌਕੀ ਥਾਣਾ ਸਿਟੀ ਪੱਟੀ ਵਿਖੇ ਦਰਖਾਸਤ ਦਿੱਤੀ ਸੀ।

ਇਸੇ ਰੰਜਿਸ਼ ਕਾਰਨ 50 ਤੋਂ 70 ਵਿਅਕਤੀਆਂ ਨੇ ਹਥਿਆਰਾਂ ਨਾਲ ਉਨ੍ਹਾਂ ਦੇ ਘਰ ਹਮਲਾ ਕਰ ਦਿੱਤਾ। ਫੋਨ ਕਰਨ ‘ਤੇ ਵੀ ਪੁਲਿਸ ਮੌਕੇ ‘ਤੇ ਨਹੀਂ ਪਹੁੰਚੀ।

ਪੀੜਤ ਔਰਤ ਨੇ ਦੱਸਿਆ ਕਿ ਸਾਡਾ ਸਾਰਾ ਪਰਿਵਾਰ ਦੇਸ਼ ਦੀ ਸੇਵਾ ਕਰ ਰਿਹਾ ਹੈ, ਜੇਕਰ ਅਸੀਂ ਹੀ ਸੁਰੱਖਿਅਤ ਨਹੀਂ ਹਾਂ ਤਾਂ ਆਮ ਲੋਕਾਂ ਦਾ ਕੀ ਬਣੇਗਾ। ਉਨ੍ਹਾਂ ਕੇਂਦਰੀ ਗ੍ਰਹਿ ਮੰਤਰਾਲੇ ਤੋਂ ਮੰਗ ਕੀਤੀ ਕਿ ਉਹਨਾਂ ਨੂੰ ਇਨਸਾਫ ਦਿਵਾਇਆ ਜਾਵੇ।

ਥਾਣਾ ਸਿਟੀ ਪੱਟੀ ਦੇ ਐੱਸਐੱਚਓ ਲਖਬੀਰ ਸਿੰਘ ਨਾਲ ਫੋਨ ‘ਤੇ ਗੱਲ ਕਰਨ ਉਨ੍ਹਾਂ ਕਿਹਾ ਕਿ ਇਸ ਸਬੰਧੀ ਕਰੀਬ 8 ਵਿਅਕਤੀਆਂ ਦੇ ਨਾਮ ਸਮੇਤ ਅਤੇ 10-12 ਅਣਪਛਾਤਿਆਂ ਖਿਲਾਫ ਇਰਾਦਾ ਕਤਲ ਦਾ ਮਾਮਲਾ ਦਰਜ ਕਰ ਕੇ ਦੋਸ਼ੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।

(ਨੋਟ – ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ ਟੈਲੀਗ੍ਰਾਮ ‘ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ https://t.me/punjabibulletin)