ਸਕੂਲਾਂ ਤੱਕ ਪੁੱਜੀ ਬਦਮਾਸ਼ੀ : ਪਟਿਆਲਾ ‘ਚ ਅਧਿਆਪਕ ਮੂਹਰੇ ਵਿਦਿਆਰਥੀ ‘ਤੇ ਰਾਡਾਂ ਨਾਲ ਹਮਲਾ, ਦੰਦ ਭੰਨੇ

0
2521

ਪਟਿਆਲਾ| ਸ਼ਹਿਰ ਦੇ ਤ੍ਰਿਪੜੀ ਇਲਾਕੇ ‘ਚ ਸਥਿਤ ਇਕ ਨਾਮੀ ਸਕੂਲ ‘ਚ ਵਿਦਿਆਰਥੀ ਵੱਲੋਂ ਆਪਣੇ ਸਹਿਪਾਠੀ ‘ਤੇ ਹੀ ਹਮਲਾ ਕਰਨ ਦੀ ਘਟਨਾ ਸਾਹਮਣੇ ਆਈ ਹੈ। ਪੀੜਤ ਵਿਦਿਆਰਥੀ ਦੇ 3 ਦੰਦ ਟੁੱਟ ਗਏ ਤੇ ਕਈ ਟਾਂਕੇ ਲੱਗੇ।

ਜਾਣਕਾਰੀ ਅਨੁਸਾਰ ਨਿੱਜੀ ਸਕੂਲ ਦੇ 9ਵੀਂ ਜਮਾਤ ਦੇ ਇਕ ਵਿਦਿਆਰਥੀ ਵੱਲੋਂ ਆਪਣੇ ਸਹਿਪਾਠੀ ਵਿਦਿਆਰਥੀ ‘ਤੇ ਜਮਾਤ ‘ਚ ਹੀ ਰਾਡ ਨਾਲ ਹਮਲਾ ਕਰ ਦਿੱਤਾ ਗਿਆ ਤੇ ਹੈਰਾਨਗੀ ਦੀ ਗੱਲ ਇਹ ਹੈ ਕਿ ਇਹ ਘਟਨਾ ਅਧਿਆਪਕ ਦੀ ਮੌਜੂਦਗੀ ‘ਚ ਹੋਈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੀੜਤ ਵਿਦਿਆਰਥੀ ਦੇ ਚਾਚਾ ਸ਼ਮਸ਼ੇਰ ਸਿੰਘ ਨੇ ਆਖਿਆ ਕਿ ਇਸ ਸਬੰਧ ‘ਚ ਉਨ੍ਹਾਂ ਵੱਲੋਂ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਗਈ ਹੈ। ਉਨ੍ਹਾਂ ਦੱਸਿਆ ਕਿ ਬੱਚਾ ਕਲਾਸ ‘ਚ ਰਾਡ ਲੈ ਕੇ ਕਿਵੇਂ ਪਹੁੰਚ ਗਿਆ। ਇਹ ਸਕੂਲ ਦੀ ਲਾਪਰਵਾਹੀ ਦਾ ਸਭ ਤੋਂ ਵੱਡਾ ਸਬੂਤ ਹੈ। ਇਸ ਸਬੰਧੀ ਜਾਂਚ ਅਧਿਕਾਰੀ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਜੁਵੇਨਾਈਲ ਐਕਟ ਤਹਿਤ ਮਾਮਲਾ ਦਰਜ ਕੀਤਾ ਜ‍ਾਵੇਗਾ ਤੇ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ