ਬਠਿੰਡਾ, 4 ਜਨਵਰੀ | ਜ਼ਿਲੇ ਵਿਚ ਸੰਘਣੀ ਧੁੰਦ ਕਾਰਨ ਕਿਸਾਨਾਂ ਦੀ ਮਿੰਨੀ ਬੱਸ ਡਿਵਾਈਡਰ ਨਾਲ ਟਕਰਾ ਜਾਣ ਕਾਰਨ ਵੱਡਾ ਹਾਦਸਾ ਵਾਪਰ ਗਿਆ ਅਤੇ ਕਈ ਕਿਸਾਨ ਜ਼ਖ਼ਮੀ ਹੋ ਗਏ। ਜਾਣਕਾਰੀ ਅਨੁਸਾਰ ਅੱਜ ਟੋਹਾਣਾ ਵਿਚ ਮਹਾਪੰਚਾਇਤ ਹੋ ਰਹੀ ਹੈ।
ਇਸ ਵਿਚ ਹਿੱਸਾ ਲੈਣ ਲਈ ਕਿਸਾਨ ਮਿੰਨੀ ਬੱਸਾਂ ਵਿਚ ਸਫ਼ਰ ਕਰ ਰਹੇ ਸਨ। ਸੰਘਣੀ ਧੁੰਦ ਕਾਰਨ ਉਸ ਦੀ ਵੈਨ ਅਚਾਨਕ ਡਿਵਾਈਡਰ ਨਾਲ ਟਕਰਾ ਗਈ। ਇਸ ਹਾਦਸੇ ਦੌਰਾਨ ਕਰੀਬ 7 ਕਿਸਾਨ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ।