ਬਠਿੰਡਾ, 27 ਦਸੰਬਰ | ਬਠਿੰਡਾ ‘ਚ ਵੱਡਾ ਹਾਦਸਾ ਵਾਪਰਿਆ ਹੈ। ਬਠਿੰਡਾ ਦੇ ਜੀਵਨ ਸਿੰਘ ਵਾਲਾ ਨੇੜੇ ਸਵਾਰੀਆਂ ਨਾਲ ਭਰੀ ਬੱਸ ਗੰਦੇ ਨਾਲੇ ’ਚ ਡਿੱਗ ਗਈ। ਹਾਦਸੇ ’ਚ 2 ਲੋਕਾਂ ਦੀ ਮੌਤ ਹੋ ਗਈ ਹੈ ਅਤੇ ਕਈ ਲੋਕਾਂ ਦੇ ਜ਼ਖ਼ਮੀ ਹੋਣ ਦਾ ਖ਼ਦਸ਼ਾ ਪ੍ਰਗਟਾਇਆ ਜਾ ਰਿਹਾ ਹੈ। ਇਹ ਬੱਸ ਨਿੱਜੀ ਕੰਪਨੀ ਦੀ ਦੱਸੀ ਜਾ ਰਹੀ ਹੈ, ਜੋ ਹਾਦਸੇ ਦਾ ਸ਼ਿਕਾਰ ਹੋ ਗਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਬੱਸ ਨਾਲੇ ਵਿਚ ਡਿੱਗ ਗਈ ਹੈ। ਮੌਕੇ ’ਤੇ ਮੌਜੂਦ ਲੋਕਾਂ ਵੱਲੋਂ ਸਵਾਰੀਆਂ ਨੂੰ ਬੱਸ ਵਿਚੋਂ ਬਾਹਰ ਕੱਢਿਆ ਜਾ ਰਿਹਾ ਹੈ। ਹਾਦਸਾ ਪੁਲ ’ਤੇ ਰੇਲਿੰਗ ਨਾ ਹੋਣ ਕਾਰਨ ਵਾਪਰਿਆ ਹੈ।