ਜ਼ਿਮਨੀ ਚੋਣ : ਅੱਜ ਬਰਨਾਲਾ ‘ਚ ਆਪ ਉਮੀਦਰਵਾਰ ਦੇ ਹੱਕ ‘ਚ ਪ੍ਰਚਾਰ ਕਰਨਗੇ ਕੇਜਰੀਵਾਲ

0
633

ਬਰਨਾਲਾ, 16 ਨਵੰਬਰ | ਵਿਧਾਨ ਸਭਾ ਉਪ ਚੋਣ ਨੂੰ ਲੈ ਕੇ ਸਿਆਸੀ ਤਾਪਮਾਨ ਸਿਖਰਾਂ ‘ਤੇ ਹੈ। ਹੁਣ 20 ਨਵੰਬਰ ਨੂੰ ਹੋਣ ਵਾਲੀਆਂ ਚੋਣਾਂ ਲਈ ਸਿਰਫ਼ ਚਾਰ ਦਿਨ ਬਾਕੀ ਰਹਿ ਗਏ ਹਨ। ਜਿਸ ਕਾਰਨ ਸਾਰੇ ਉਮੀਦਵਾਰਾਂ ਅਤੇ ਸਿਆਸੀ ਪਾਰਟੀਆਂ ਨੇ ਆਪਣੀ ਪੂਰੀ ਤਾਕਤ ਚੋਣ ਪ੍ਰਚਾਰ ਵਿਚ ਲਗਾ ਦਿੱਤੀ ਹੈ, ਜਿਸ ਕਾਰਨ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅੱਜ ਬਰਨਾਲਾ ਵਿਖੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਿੰਦਰ ਸਿੰਘ ਧਾਲੀਵਾਲ ਦੇ ਹੱਕ ਵਿਚ ਰੈਲੀ ਕਰਨਗੇ, ਜਦਕਿ ਕਾਂਗਰਸ ਪਾਰਟੀ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਪਿੰਡਾਂ ਵਿਚ ਕਾਂਗਰਸੀ ਉਮੀਦਵਾਰ ਕੁਲਦੀਪ ਸਿੰਘ ਕਾਲਾ ਢਿੱਲੋਂ ਲਈ ਚੋਣ ਪ੍ਰਚਾਰ ਕਰਨਗੇ।

ਬਰਨਾਲਾ ਸ਼ਹਿਰ ਦੇ ਫਰਵਾਹੀ ਬਾਜ਼ਾਰ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਿੰਦਰ ਸਿੰਘ ਧਾਲੀਵਾਲ ਦੇ ਹੱਕ ਵਿਚ ਰੈਲੀ ਕੀਤੀ ਗਈ। ਇਸ ਰੈਲੀ ਵਿਚ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸ਼ਿਰਕਤ ਕਰਨਗੇ। ਬਰਨਾਲਾ ਪੁਲਿਸ ਵੱਲੋਂ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਇਸ ਦੇ ਨਾਲ ਹੀ ਰੈਲੀ ਲਈ ਬਾਜ਼ਾਰ ਵਿਚ ਟੈਂਟ ਲਗਾ ਕੇ ਵੱਡਾ ਪੰਡਾਲ ਸਜਾਇਆ ਗਿਆ ਹੈ।

ਸ਼ੁੱਕਰਵਾਰ ਸ਼ਾਮ ਨੂੰ ਡੀਆਈਜੀ ਪਟਿਆਲਾ ਰੇਂਜ ਮਨਦੀਪ ਸਿੰਘ ਸਿੱਧੂ ਨੇ ਵੀ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ। ਭਾਵੇਂ ਆਮ ਆਦਮੀ ਪਾਰਟੀ ਇਸ ਰੈਲੀ ਰਾਹੀਂ ਆਪਣੇ ਉਮੀਦਵਾਰ ਦੇ ਹੱਕ ਵਿਚ ਪ੍ਰਚਾਰ ਕਰੇਗੀ ਪਰ ਬਰਨਾਲਾ ਸ਼ਹਿਰ ਦੇ ਦੁਕਾਨਦਾਰਾਂ, ਵਪਾਰੀਆਂ ਅਤੇ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਅਰਵਿੰਦ ਕੇਜਰੀਵਾਲ ਦੀ ਰੈਲੀ ਦੁਪਹਿਰ 1 ਵਜੇ ਹੋਵੇਗੀ।

(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)