ਪੰਜਾਬ ‘ਚ ਅੱਜ ਮੰਤਰੀ ਮੰਡਲ ਦਾ ਵਿਸਥਾਰ : ਬਲਕਾਰ ਸਿੰਘ ਤੇ ਗੁਰਮੀਤ ਖੁੱਡੀਆਂ ਹੋਣਗੇ ਨਵੇਂ ਮੰਤਰੀ

0
1053

ਜਲੰਧਰ|ਪੰਜਾਬ ਮੰਤਰੀ ਮੰਡਲ ਦਾ ਅੱਜ ਚੌਥੀ ਵਾਰ ਵਿਸਤਾਰ ਹੋਣ ਜਾ ਰਿਹਾ ਹੈ। ਭਗਵੰਤ ਮਾਨ ਆਪਣੀ ਕੈਬਨਿਟ ਵਿੱਚ ਸਾਬਕਾ ਡੀਸੀਪੀ ਬਲਕਾਰ ਸਿੰਘ, ਕਰਤਾਰਪੁਰ ਤੋਂ ਵਿਧਾਇਕ ਅਤੇ ਲੰਬੀ ਤੋਂ ਵਿਧਾਇਕ ਗੁਰਮੀਤ ਸਿੰਘ ਖੁੱਡੀਆਂ ਨੂੰ ਸ਼ਾਮਲ ਕਰਨ ਜਾ ਰਹੇ ਹਨ। ਰਾਜਪਾਲ ਬਨਵਾਰੀਲਾਲ ਪੁਰੋਹਿਤ ਬੁੱਧਵਾਰ ਸਵੇਰੇ 11 ਵਜੇ ਦੋਵਾਂ ਨਵੇਂ ਮੰਤਰੀਆਂ ਨੂੰ ਅਹੁਦੇ ਅਤੇ ਭੇਦ ਗੁਪਤ ਰੱਖਣ ਦੀ ਸਹੁੰ ਚੁਕਾਉਣਗੇ।

ਦੂਜੇ ਪਾਸੇ ਮੰਗਲਵਾਰ ਨੂੰ ਸਥਾਨਕ ਸਰਕਾਰਾਂ ਬਾਰੇ ਮੰਤਰੀ ਇੰਦਰਬੀਰ ਸਿੰਘ ਨਿੱਝਰ ਨੇ ਨਿੱਜੀ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਭਗਵੰਤ ਮਾਨ ਨੂੰ ਆਪਣਾ ਅਸਤੀਫਾ ਸੌਂਪ ਦਿੱਤਾ। ਜਿਸ ਨੂੰ ਮੁੱਖ ਮੰਤਰੀ ਨੇ ਅੱਗੇ ਪ੍ਰਵਾਨਗੀ ਲਈ ਰਾਜਪਾਲ ਨੂੰ ਭੇਜ ਦਿੱਤਾ ਹੈ। ਮਨਜ਼ੂਰੀ ਤੋਂ ਬਾਅਦ ਨਵੇਂ ਮੰਤਰੀਆਂ ਦੀ ਸਹੁੰ ਚੁੱਕਣ ਲਈ ਰਾਜਪਾਲ ਤੋਂ ਸਮਾਂ ਲਿਆ ਗਿਆ। ਸੂਤਰਾਂ ਮੁਤਾਬਕ ਨਿੱਝਰ ਨੇ ਸਰਕਾਰ ਵੱਲੋਂ ਵਿਜੀਲੈਂਸ ਜਾਂਚ ਦਾ ਖੁੱਲ੍ਹ ਕੇ ਵਿਰੋਧ ਕੀਤਾ ਸੀ। ਜਿਸ ਤੋਂ ਬਾਅਦ ਉਨ੍ਹਾਂ ਨੂੰ ਕੁਰਸੀ ਗਵਾਉਣੀ ਪਈ।