ਕੈਬਨਿਟ ਦਾ ਫੈਸਲਾ : ਗਊਸ਼ਾਲਾਵਾਂ ਦੇ 31 ਅਕਤੂਬਰ ਤੱਕ ਦੇ ਬਿਜਲੀ ਬਿੱਲਾਂ ਦੇ ਬਕਾਏ ਮੁਆਫ਼

0
351

ਚੰਡੀਗੜ੍ਹ। ਚੰਡੀਗੜ੍ਹ ‘ਚ ਹੋਈ ਪੰਜਾਬ ਕੈਬਨਿਟ ਦੀ ਬੈਠਕ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ੈਸਲਿਆਂ ਬਾਰੇ ਮੀਡੀਆ ਨੂੰ ਜਾਣਕਾਰੀ ਦਿੱਤੀ। ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੂਰੀ ਪਾਰਦਰਸ਼ਤਾ ਨਾਲ ਕੰਮ ਕਰ ਰਹੀ ਹੈ। ਭ੍ਰਿਸ਼ਟਾਚਾਰ ਮੁਕਤ ਸ਼ਾਸਨ ਪ੍ਰਦਾਨ ਕਰਨਾ ਆਮ ਆਦਮੀ ਪਾਰਟੀ ਦਾ ਪਹਿਲਾ ਟੀਚਾ ਹੈ।

ਇਕ ਹੋਰ ਮਿਸਾਲੀ ਫੈਸਲੇ ਵਿੱਚ ਕੈਬਨਿਟ ਨੇ 20 ਸਰਕਾਰੀ ਗਊਸ਼ਾਲਾਵਾਂ ਸਮੇਤ ਰਜਿਸਟਰਡ (ਤਸਦੀਕਸ਼ੁਦਾ) ਗਊਸ਼ਾਲਾਵਾਂ ਦੇ 31 ਅਕਤੂਬਰ ਤੱਕ ਦੇ ਬਿਜਲੀ ਬਿੱਲਾਂ ਦੇ ਬਕਾਏ ਮੁਆਫ਼ ਕਰਨ ਨੂੰ ਹਰੀ ਝੰਡੀ ਦੇ ਦਿੱਤੀ। ਇਸ ਕਦਮ ਦਾ ਮੰਤਵ ਗਊਸ਼ਾਲਾਵਾਂ ਨੂੰ ਬੇਸਹਾਰਾ ਪਸ਼ੂਆਂ ਦੀ ਸਾਂਭ-ਸੰਭਾਲ ਦੀ ਸਮੱਸਿਆ ਨੂੰ ਖ਼ਤਮ ਕਰਨ ਲਈ ਖੁੱਲ੍ਹਦਿਲੀ ਨਾਲ ਯੋਗਦਾਨ ਪਾਉਣ ਦੇ ਯੋਗ ਬਣਾਉਣਾ ਹੈ। ਇਸ ਕੰਮ ਲਈ ਪੀ.ਐਸ.ਪੀ.ਸੀ.ਐਲ. ਕੋਲ ਪਏ ਗਊ ਸੈੱਸ ਦੇ ਪੈਸੇ ਵਿੱਚੋਂ ਖ਼ਰਚ ਕੀਤਾ ਜਾਵੇਗਾ।