ਚੰਡੀਗੜ੍ਹ | ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਭਲਕੇ ਮੁਹਾਲੀ ਦੇ ਜ਼ੀਰਕਪੁਰ ਸ਼ਹਿਰ ‘ਚ ਸਥਿਤ ਮੈਰਿਜ ਪੈਲੇਸ ‘ਚ ਵਿਆਹ ਦੇ ਬੰਧਨ ‘ਚ ਬੱਝਣ ਜਾ ਰਹੇ ਹਨ। ਇਸ ਤੋਂ ਪਹਿਲਾਂ ਉਨ੍ਹਾਂ ਦੇ ਘਰ ਮਹਿੰਦੀ ਦੀ ਰਸਮ ਅਦਾ ਕੀਤੀ ਗਈ ਸੀ। ਅੱਜ ਸ਼ਾਮ ਨੂੰ ਮਹਿੰਦੀ ਦੀ ਰਸਮ ਤੋਂ ਬਾਅਦ ਜਾਗੋ ਪ੍ਰੋਗਰਾਮ ਹੋਵੇਗਾ।
ਇਹ ਸਾਰੀਆਂ ਰਸਮਾਂ ਚੰਡੀਗੜ੍ਹ ਦੇ ਸੈਕਟਰ 39 ਸਥਿਤ ਉਨ੍ਹਾਂ ਦੀ ਰਿਹਾਇਸ਼ ‘ਤੇ ਨਿਭਾਈਆਂ ਜਾ ਰਹੀਆਂ ਹਨ। ਇਸ ਵਿਆਹ ਸਮਾਗਮ ‘ਚ ਉਨ੍ਹਾਂ ਦਾ ਪਰਿਵਾਰ ਅਤੇ ਰਿਸ਼ਤੇਦਾਰ ਸ਼ਾਮਲ ਹੋਏ। ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਸ਼ਾਹਬਾਜ਼ ਨਾਲ ਵਿਆਹ ਕਰਵਾਉਣਗੇ। ਸ਼ਾਹਬਾਜ਼ ਪੇਸ਼ੇ ਤੋਂ ਵਕੀਲ ਹਨ। ਉਨ੍ਹਾਂ ਦਾ ਪਰਿਵਾਰ ਜ਼ੀਰਕਪੁਰ ‘ਚ ਰਹਿੰਦਾ ਹੈ।
ਗਾਇਕ ਸਿਆਸਤਦਾਨ ਬਣ ਗਿਆ
ਅਨਮੋਲ ਗਗਨ ਮਾਨ ਇਕ ਪੰਜਾਬੀ ਗਾਇਕ ਸੀ। ਉਨ੍ਹਾਂ ਆਪਣਾ ਕਿੱਤਾ ਛੱਡ ਕੇ ਆਮ ਆਦਮੀ ਪਾਰਟੀ ਤੋਂ ਰਾਜਨੀਤੀ ਸ਼ੁਰੂ ਕੀਤੀ। 2022 ‘ਚ ਉਨ੍ਹਾਂ ਨੂੰ ਮੁਹਾਲੀ ਜ਼ਿਲੇ ਦੇ ਵਿਧਾਨ ਸਭਾ ਹਲਕਾ ਖਰੜ ਤੋਂ ਟਿਕਟ ਮਿਲੀ। ਉਨ੍ਹਾਂ ਚੋਣਾਂ ‘ਚ ਅਕਾਲੀ ਦਲ ਦੇ ਉਮੀਦਵਾਰ ਰਣਜੀਤ ਸਿੰਘ ਗਿੱਲ ਨੂੰ ਹਰਾਇਆ ਸੀ।
ਅਨਮੋਲ ਗਗਨ ਮਾਨ ਨੂੰ 78273 ਵੋਟਾਂ ਮਿਲੀਆਂ ਸਨ। ਇਸ ਤੋਂ ਬਾਅਦ ਉਨ੍ਹਾਂ ਨੂੰ ਪੰਜਾਬ ਸਰਕਾਰ ‘ਚ ਮੰਤਰੀ ਬਣਾਇਆ ਗਿਆ। ਉਹ ਪੰਜਾਬ ਸਰਕਾਰ ‘ਚ ਸੈਰ ਸਪਾਟਾ ਵਿਭਾਗ ਸੰਭਾਲ ਰਹੀ ਹੈ। ਉਨ੍ਹਾਂ ਨੇ ਪਹਿਲੀ ਵਾਰ ਪੰਜਾਬ ‘ਚ ਟੂਰਿਸਟ ਸਮਿਟ ਦਾ ਆਯੋਜਨ ਕੀਤਾ ਸੀ, ਜਿਸ ‘ਚ ਕਈ ਨਿਵੇਸ਼ਕਾਂ ਨੇ ਪੰਜਾਬ ‘ਚ ਨਿਵੇਸ਼ ਕਰਨ ‘ਚ ਦਿਲਚਸਪੀ ਦਿਖਾਈ।