ਕੈਬਨਿਟ ਮੰਤਰੀ ਹਰਭਜਨ ਸਿੰਘ ਡੇਂਗੂ ਦੀ ਲਪੇਟ ‘ਚ, ਜੀਐਨਡੀਯੂ ‘ਚ ਦਾਖਲ

0
323

ਅੰਮ੍ਰਿਤਸਰ | ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਡੇਂਗੂ ਦੀ ਲਪੇਟ ‘ਚ ਆ ਗਏ ਹਨ। ਉਨ੍ਹਾਂ ਨੂੰ ਗੁਰੂ ਨਾਨਕ ਦੇਵ ਹਸਪਤਾਲ (ਜੀਐਨਡੀਯੂ) ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਉਨ੍ਹਾਂ ਦੀ ਹਾਲਤ ਵਿੱਚ ਲਗਾਤਾਰ ਸੁਧਾਰ ਹੋ ਰਿਹਾ ਹੈ।

ਹਸਪਤਾਲ ਵਿੱਚ ਕੈਬਨਿਟ ਮੰਤਰੀ ਦੀ ਦੇਖ-ਰੇਖ ਕਰ ਰਹੇ ਉਨ੍ਹਾਂ ਦੇ ਭਰਾ ਸਤਿੰਦਰ ਸਿੰਘ ਨੇ ਦੱਸਿਆ ਕਿ ਹਸਪਤਾਲ ਵਿੱਚ ਹੀ ਟੈਸਟ ਕੀਤੇ ਗਏ ਹਨ। ਹਸਪਤਾਲ ਦੇ ਮੈਡੀਕਲ ਸੁਪਰਡੈਂਟ ਡਾ. ਕਰਨਜੀਤ ਸਿੰਘ ਨੇ ਦੱਸਿਆ ਕਿ ਹਰਭਜਨ ਸਿੰਘ ਜਲਦੀ ਠੀਕ ਹੋ ਜਾਵੇਗਾ। ਉਨ੍ਹਾਂ ਦੱਸਿਆ ਕਿ ਹਸਪਤਾਲ ਵਿੱਚ ਸਾਰੇ ਮਰੀਜ਼ਾਂ ਦਾ ਡੇਂਗੂ ਦਾ ਟੈਸਟ ਅਤੇ ਇਲਾਜ ਮੁਫ਼ਤ ਕੀਤਾ ਜਾਂਦਾ ਹੈ।