ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

0
5

ਅੰਮ੍ਰਿਤਸਰ, 4 ਅਕਤੂਬਰ: ਪੰਜਾਬ ਦੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਨੇ ਗੁਰੂ ਘਰ ਵਿੱਚ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਇਸ ਦੌਰਾਨ ਉਨ੍ਹਾਂ ਨੇ ਗੁਰਬਾਣੀ ਅਤੇ ਕੀਰਤਨ ਵੀ ਸਰਵਣ ਕੀਤਾ।

ਲੋਕਾਂ ਦੀ ਸੇਵਾ ਕਰਨ ਲਈ ਗੁਰੂ ਸਾਹਿਬ ਤੋਂ ਮੰਗੀ ਤਾਕਤ

ਦਰਸ਼ਨ ਕਰਨ ਤੋਂ ਬਾਅਦ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਉਹ ਗੁਰੂ ਘਰ ਵਿੱਚ ਇੱਕ ਸੇਵਾਦਾਰ ਵਜੋਂ ਨਤਮਸਤਕ ਹੋਣ ਆਏ ਹਨ। ਉਨ੍ਹਾਂ ਨੇ ਗੁਰੂ ਸਾਹਿਬ ਅੱਗੇ ਅਰਦਾਸ ਕੀਤੀ ਕਿ ਉਹ ਹਮੇਸ਼ਾ ਹੰਕਾਰ ਤੋਂ ਦੂਰ ਰਹਿਣ ਅਤੇ ਲੋਕਾਂ ਦੀ ਸੱਚੇ ਮਨ ਨਾਲ ਸੇਵਾ ਕਰਦੇ ਰਹਿਣ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਲਈ ਕੰਮ ਕਰ ਰਹੀ ਹੈ।

ਪੰਜਾਬ ਨੂੰ ਮੁੜ ‘ਰੰਗਲਾ ਪੰਜਾਬ’ ਬਣਾਉਣ ਲਈ ਸਰਕਾਰ ਵਚਨਬੱਧ

ਮੰਤਰੀ ਨੇ ਕਿਹਾ ਕਿ ਪੰਜਾਬ ਨੂੰ ਮੁੜ ‘ਰੰਗਲਾ ਪੰਜਾਬ’ ਬਣਾਉਣ ਲਈ ਸਰਕਾਰ ਲਗਾਤਾਰ ਯਤਨ ਕਰ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਨੂੰ ਬਦਨਾਮ ਕਰਨ ਅਤੇ ਸੂਬੇ ਦਾ ਮਾਹੌਲ ਖ਼ਰਾਬ ਕਰਨ ਦੀਆਂ ਵਿਰੋਧੀਆਂ ਦੀਆਂ ਕੋਸ਼ਿਸ਼ਾਂ ਕਾਮਯਾਬ ਨਹੀਂ ਹੋਣਗੀਆਂ।

ਉਨ੍ਹਾਂ ਕਿਹਾ ਕਿ ਨਸ਼ਿਆਂ ਅਤੇ ਕਾਨੂੰਨ-ਵਿਵਸਥਾ ਵਰਗੀਆਂ ਚੁਣੌਤੀਆਂ ਨਾਲ ਨਜਿੱਠਦਿਆਂ ਸਰਕਾਰ ਪੰਜਾਬ ਵਿੱਚ ਸ਼ਾਂਤੀ, ਸੁਰੱਖਿਆ ਅਤੇ ਖ਼ੁਸ਼ਹਾਲੀ ਕਾਇਮ ਰੱਖਣ ਲਈ ਯਤਨਸ਼ੀਲ ਹੈ।