ਕੈਨੇਡਾ : 17 ਕਰੋੜ ਰੁਪਏ ਮੁੱਲ ਦੀਆਂ ਕਾਰਾਂ ਚੋਰੀ ਕਰਨ ਦੇ ਮਾਮਲੇ ’ਚ 47 ਪੰਜਾਬੀ ਗ੍ਰਿਫਤਾਰ

0
655

ਟੋਰਾਂਟੋ| ਪੀਲ ਰੀਜਨਲ ਪੁਲਿਸ ਨੇ ਇਕ ਵਿਸ਼ੇਸ਼ ਅਪਰੇਸ਼ਨ ’ਪ੍ਰਾਜੈਕਟ ਸਟੈਲੀਅਨ’ ਤਹਿਤ ਕਾਰ ਚੋਰਾਂ ਦੇ ਇਕ ਵੱਡੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ ਤੇ ਇਸ ਮਾਮਲੇ ਵਿਚ 119 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ, ਜਿਨ੍ਹਾਂ ਕੋਲੋਂ ਚੋਰੀ ਕੀਤੀਆਂ 556 ਕਾਰਾਂ ਬਰਾਮਦ ਕੀਤੀਆਂ ਗਈਆਂ ਹਨ। 
ਟੋਰਾਂਟੋ ਪੁਲਿਸ ਦੇ ਸੁਪਰਡੈਂਟ ਰੌਬ ਟਰੈਵਨਰ ਨੇ ਦੱਸਿਆ ਕਿ ਕੁੱਲ 119 ਲੋਕ ਗ੍ਰਿਫਤਾਰ ਕੀਤੇ ਗਏ ਹਨ, ਜਿਨ੍ਹਾਂ ਕੋਲੋਂ 556 ਕਾਰਾਂ ਬਰਾਮਦ ਕੀਤੀਆਂ ਗਈਆਂ ਹਨ, ਜਿਨ੍ਹਾਂ ਦਾ ਮੁੱਲ 17 ਕਰੋੜ ਰੁਪਏ ਬਣਦਾ ਹੈ।

ਗ੍ਰਿਫਤਾਰ ਕੀਤੇ ਗਏ ਲੋਕਾਂ ਵਿਚ 47 ਪੰਜਾਬੀ ਮੂਲ ਦੇ ਲੋਕ ਹਨ। ਇਸ ਮਾਮਲੇ ਦੀ ਜਾਂਚ ਨਵੰਬਰ 2022 ਵਿਚ ਸ਼ੁਰੂ ਕੀਤੀ ਗਈ ਸੀ। ਉਨ੍ਹਾਂ ਦੱਸਿਆ ਕਿ 2019 ਤੋਂ ਬਾਅਦ ਵਾਹਨ ਚੋਰੀ ਦੇ ਮਾਮਲਿਆਂ ਵਿਚ ਦੁੱਗਣਾ ਵਾਧਾ ਹੋਇਆ ਹੈ। ਉਹਨਾਂ ਦੱਸਿਆ ਕਿ ਵਾਹਨ ਚੋਰੀ ਦੇ ਇਹ ਮਾਮਲੇ ਕੌਮਾਂਤਰੀ ਸਮੱਸਿਆ ਹੈ। ਉਹਨਾਂ ਕਿਹਾ ਕਿ ਪ੍ਰਾਜੈਕਟ ਸਟੈਲੀਅਨ ਇਸ ਗੱਲ ਦੀ ਉਦਾਹਰਣ ਹੈ ਕਿ ਖੁਫੀਆ ਏਜੰਸੀਆਂ ਆਪਸੀ ਤਾਲਮੇਲ ਨਾਲ ਕਿਵੇਂ ਅਪਰਾਧ ਨੂੰ ਨਕੇਲ ਪਾ ਸਕਦੀਆਂ ਹਨ।