ਕੈਨੇਡਾ ਵਾਸੀ ਜਗਮੀਤ ਸਿੰਘ ਦਾ ਟਵਿਟਰ ਅਕਾਊਂਟ ਭਾਰਤ ‘ਚ ਹੋਇਆ ਬੰਦ

0
522

ਕੈਨੇਡਾ | ਨਿਊ ਡੈਮੋਕ੍ਰੇਟਿਕ ਪਾਰਟੀ ਦੇ ਕੈਨੇਡਾ ਦੇ ਆਗੂ ਜਗਮੀਤ ਸਿੰਘ ਦਾ ਟਵਿੱਟਰ ਅਕਾਊਂਟ ਭਾਰਤ ‘ਚ ਬੰਦ ਕਰ ਦਿੱਤਾ ਗਿਆ ਹੈ। ਜੇਕਰ ਕੋਈ ਯੂਜ਼ਰ ਉਸ ਦੇ ਅਕਾਊਂਟ ਨੂੰ ਐਕਸੈੱਸ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ ਤਾਂ ਉਸ ‘ਤੇ ‘withheld’ ਲਿਖਿਆ ਹੋਇਆ ਹੈ। ਇਹ ਕਦਮ ਅੰਮ੍ਰਿਤਪਾਲ ਸਿੰਘ ਖਿਲਾਫ ਕੀਤੀ ਜਾ ਰਹੀ ਕਾਰਵਾਈ ਦਰਮਿਆਨ ਚੁੱਕਿਆ ਗਿਆ ਹੈ। ਪੰਜਾਬ ਪੁਲਿਸ ਫਰਾਰ ਅੰਮ੍ਰਿਤਪਾਲ ਦੀ ਭਾਲ ਕਰ ਰਹੀ ਹੈ।