ਕੈਨੇਡਾ ਮੰਦਰ ਹਮਲਾ : ਹਿੰਦੂ ਸਭਾ ਨੇ ਆਪਣੇ ਪੁਜਾਰੀ ਨੂੰ ਕੀਤਾ ਮੁਅੱਤਲ, ਵਿਰੋਧ ਪ੍ਰਦਰਸ਼ਨ ‘ਚ ਸ਼ਮੂਲੀਅਤ ਦਾ ਜਤਾਇਆ ਸ਼ੱਕ

0
221

ਚੰਡੀਗੜ੍ਹ, 6 ਨਵੰਬਰ | ਕੈਨੇਡਾ ਦੇ ਬਰੈਂਪਟਨ ‘ਚ ਐਤਵਾਰ ਨੂੰ ਹਿੰਦੂ ਸਭਾ ਮੰਦਰ ‘ਚ ਆਏ ਲੋਕਾਂ ‘ਤੇ ਖਾਲਿਸਤਾਨੀ ਸਮਰਥਕਾਂ ਨੇ ਹਮਲਾ ਕਰ ਦਿੱਤਾ। ਹੁਣ ਇਸ ਸਬੰਧੀ ਹਿੰਦੂ ਸਭਾ ਮੰਦਰ ਵੱਲੋਂ ਕਾਰਵਾਈ ਕੀਤੀ ਗਈ ਹੈ। ਹਿੰਦੂ ਸਭਾ ਨੇ ਆਪਣੇ ਪੁਜਾਰੀ ਰਾਜੇਂਦਰ ਪ੍ਰਸਾਦ ਨੂੰ ਮੁਅੱਤਲ ਕਰ ਦਿੱਤਾ ਹੈ। ਹਿੰਦੂ ਸਭਾ ਦੇ ਪ੍ਰਧਾਨ ਮਧੂਸੂਦਨ ਲਾਮਾ ਨੇ ਇਸ ਸਬੰਧੀ ਹੁਕਮ ਜਾਰੀ ਕੀਤੇ ਹਨ।

ਦੋਸ਼ ਹੈ ਕਿ ਰਾਜੇਂਦਰ ਪ੍ਰਸਾਦ ਦੀ ਉਕਤ ਪ੍ਰਦਰਸ਼ਨ ‘ਚ ਵਿਵਾਦਪੂਰਨ ਸ਼ਮੂਲੀਅਤ ਸੀ, ਜਿਸ ਕਾਰਨ ਉਨ੍ਹਾਂ ਖਿਲਾਫ ਇਹ ਕਾਰਵਾਈ ਕੀਤੀ ਗਈ ਹੈ। ਇਹ ਜਾਣਕਾਰੀ ਕੈਨੇਡਾ ਦੇ ਉਕਤ ਹਿੰਦੂ ਸਭਾ ਟੈਂਪਲ ਵੱਲੋਂ ਜਾਰੀ ਬਿਆਨ ਵਿਚ ਸਾਂਝੀ ਕੀਤੀ ਗਈ ਹੈ।

ਤੁਹਾਨੂੰ ਦੱਸ ਦੇਈਏ ਕਿ ਹੱਥਾਂ ਵਿਚ ਖਾਲਿਸਤਾਨੀ ਝੰਡੇ ਲੈ ਕੇ ਆਏ ਹਮਲਾਵਰਾਂ ਨੇ ਮੰਦਰ ਦੇ ਅੰਦਰ ਸ਼ਰਧਾਲੂਆਂ ਦੀ ਕੁੱਟਮਾਰ ਕੀਤੀ ਸੀ। ਉਨ੍ਹਾਂ ਨੇ ਮੰਦਰ ‘ਚ ਮੌਜੂਦ ਲੋਕਾਂ ‘ਤੇ ਡੰਡਿਆਂ ਨਾਲ ਹਮਲਾ ਕਰ ਦਿੱਤਾ। ਇਸ ਤੋਂ ਬਾਅਦ ਮੌਕੇ ‘ਤੇ ਪਹੁੰਚੀ ਪੁਲਿਸ ਨੇ ਵੀ ਸ਼ਰਧਾਲੂਆਂ ਦੀ ਕੁੱਟਮਾਰ ਕੀਤੀ। ਇਸ ਘਟਨਾ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਣ ‘ਤੇ ਕੈਨੇਡਾ ਨੇ ਸਾਰਜੈਂਟ ਹਰਿੰਦਰ ਸੋਹੀ ਨੂੰ ਮੁਅੱਤਲ ਕਰ ਦਿੱਤਾ ਹੈ।

(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)