ਖਾਲਿਸਤਾਨੀਆਂ ਦੇ ਸਮਰਥਨ ਦੇ ਮੁੱਦੇ ‘ਤੇ ਕੈਨੇਡੀਅਨ PM ਟਰੂਡੋ ਬੋਲੇ : ਕੁਝ ਲੋਕਾਂ ਦੀਆਂ ਹਰਕਤਾਂ ਪੂਰੇ ਕੈਨੇਡਾ ਦੀ ਨੁਮਾਇੰਦਗੀ ਨਹੀਂ ਕਰਦੀਆਂ

0
670

ਚੰਡੀਗੜ੍ਹ, 11 ਸਤੰਬਰ | ਜੀ-20 ਸਮਿਟ ਲਈ ਭਾਰਤ ਆਏ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਖਾਲਿਸਤਾਨ ਦੇ ਮੁੱਦੇ ਉਤੇ ਕਿਹਾ ਹੈ ਕਿ ਕੁਝ ਲੋਕਾਂ ਦੀਆਂ ਹਰਕਤਾਂ ਪੂਰੇ ਦੇਸ਼ ਦੀ ਨੁਮਾਇੰਦਗੀ ਨਹੀਂ ਕਰਦੀ।

ਕੈਨੇਡਾ ਵਿਚ ਖਾਲਿਸਤਾਨੀਆਂ ਨੂੰ ਦੁਬਾਰਾ ਖੜ੍ਹੇ ਹੋਣ ਦਾ ਮੌਕਾ ਦੇਣ ਤੇ ਭਾਰਤ ਦੇ ਅੰਦਰੂਨੀ ਮਾਮਲਿਆਂ ਵਿਚ ਦਖਲ ਦੇਣ ਦੇ ਆਰੋਪਾਂ ਉਤੇ ਟਰੂਡੋ ਨੇ ਕਿਹਾ ਕਿ ਅਸੀਂ ਕਾਨੂੰਨ ਦਾ ਸਨਮਾਨ ਕਰਨ ਦੇ ਮਹੱਤਵ ਉਤੇ ਜ਼ੋਰ ਦਿੱਤਾ ਹੈ। ਕਿਸੇ ਨੂੰ ਕਿਸੇ ਤਰ੍ਹਾਂ ਦੀ ਹਿੰਸਾ ਕਰਨ ਦੀ ਆਜ਼ਾਦੀ ਨਹੀਂ ਦਿੱਤੀ ਗਈ। ਉਨ੍ਹਾਂ ਕਿਹਾ ਕਿ ਪਿਛਲੇ ਕਈ ਸਾਲਾਂ ਵਿਚ ਭਾਰਤ ਦੇ ਪ੍ਰਧਾਨ ਮੰਤਰੀ ਨਾਲ ਖਾਲਿਸਤਾਨ ਦੇ ਮੁੱਦੇ ਉਤੇ ਗੱਲਬਾਤ ਹੋਈ ਹੈ।