ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਦਿੱਤਾ ਅਸਤੀਫਾ, ਰਾਜਪਾਲ ਨੂੰ ਸੌਂਪਿਆ

0
897

ਚੰਡੀਗੜ੍ਹ | ਕੈਪਟਨ ਅਮਰਿੰਦਰ ਸਿੰਘ ਨੇ ਰਾਜਭਵਨ ਪੁੱਜ ਕੇ ਆਪਣਾ ਅਸਤੀਫਾ ਰਾਜਪਾਲ ਨੂੰ ਸੌਂਪ ਦਿੱਤਾ ਹੈ। ਕੈਪਟਨ ਅਮਰਿੰਦਰ ਸਿੰਘ ਹੁਣ ਪੰਜਾਬ ਦੇ ਮੁੱਖ ਮੰਤਰੀ ਨਹੀਂ ਰਹੇ ਬਲਕਿ ਉਹ ਹੁਣ ਸਾਬਕਾ ਮੁੱਖ ਮੰਤਰੀ ਹੋ ਗਏ ਹਨ।

ਕੈਪਟਨ ਨੇ ਵਿਧਾਇਕ ਦਲ ਦੀ ਮੀਟਿੰਗ ਤੋਂ ਪਹਿਲਾਂ ਹੀ ਆਪਣਾ ਅਸਤੀਫਾ ਦੇਣ ਦਾ ਫੈਸਲਾ ਕਰ ਲਿਆ ਸੀ। ਕੈਪਟਨ ਨੂੰ ਹਾਈਕਮਾਨ ਨੇ ਸਨਮਾਨਜਨਕ ਤਰੀਕੇ ਨਾਲ ਅਹੁਦਾ ਛੱਡਣ ਦਾ ਮੌਕਾ ਦਿੱਤਾ ਸੀ। ਇਸੇ ਲਈ ਸੀਐੱਲਪੀ ਦੀ ਮੀਟਿੰਗ ਸ਼ਾਮ ਨੂੰ ਰੱਖੀ ਗਈ ਸੀ।

ਜ਼ਿਕਰਯੋਗ ਹੈ ਕਿ ਪੰਜਾਬ ਕਾਂਗਰਸ ‘ਚ ਚੱਲ ਰਿਹਾ ਅੰਦਰੂਨੀ ਕਲੇਸ਼ ਹੁਣ ਸਿਖਰਾਂ ‘ਤੇ ਪਹੁੰਚ ਚੁੱਕਾ ਸੀ, ਕੈਪਟਨ ਤੋਂ ਨਾਖੁਸ਼ 60 ਵਿਧਾਇਕਾਂ ਦੀ ਚਿੱਠੀ ਮਗਰੋਂ ਕਾਂਗਰਸ ਹਾਈਕਮਾਨ ਨੇ ਵੱਡਾ ਫੈਸਲਾ ਲੈਂਦੇ ਹੋਏ ਸ਼ਾਮ 5 ਵਜੇ ਚੰਡੀਗੜ੍ਹ ਪੰਜਾਬ ਕਾਂਗਰਸ ਭਵਨ ਵਿਖੇ ਵਿਧਾਇਕ ਦਲ ਦੀ ਹੰਗਾਮੀ ਮੀਟਿੰਗ ਸੱਦੀ ਸੀ।

(ਨੋਟ –ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ ਟੈਲੀਗ੍ਰਾਮ ‘ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ https://t.me/punjabibulletin)