ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਮੰਤਰੀ ਦੇ ਅਹੁਦੇ ਤੇ ਪਾਰਟੀ ਤੋਂ ਦਿੱਤਾ ਅਸਤੀਫ਼ਾ : ਸੂਤਰ

0
5850

ਚੰਡੀਗੜ੍ਹ | ਪੰਜਾਬ ਕਾਂਗਰਸ ‘ਚ ਚੱਲ ਰਿਹਾ ਅੰਦਰੂਨੀ ਕਲੇਸ਼ ਹੁਣ ਇਸ ਹੱਦ ਤੱਕ ਸਿਖਰਾਂ ‘ਤੇ ਪਹੁੰਚ ਚੁੱਕਾ ਹੈ ਕਿ ਸੂਤਰਾਂ ਅਨੁਸਾਰ ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਮੰਤਰੀ ਦੇ ਅਹੁਦੇ ਤੇ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ ਹੈ।

ਸੂਤਰਾਂ ਅਨੁਸਾਰ ਕਾਂਗਰਸ ਹਾਈਕਮਾਨ ਨੇ ਕੈਪਟਨ ਅਮਰਿੰਦਰ ਸਿੰਘ ਤੋਂ ਫ਼ੋਨ ਕਰਕੇ ਅਸਤੀਫ਼ਾ ਮੰਗਿਆ ਸੀ। ਇਸ ਤੋਂ ਇਲਾਵਾ ਸ਼ਾਮ ਨੂੰ ਹੋਣ ਵਾਲੀ ਵਿਧਾਇਕਾਂ ਦੀ ਮੀਟਿੰਗ ‘ਚ ਨਵਾਂ ਮੁੱਖ ਮੰਤਰੀ ਚੁਣਨ ਦਾ ਆਦੇਸ਼ ਦਿੱਤਾ ਗਿਆ ਸੀ।

ਇਸ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਹਾਈਕਮਾਨ ਨੂੰ ਧਮਕੀ ਦਿੱਤੀ ਸੀ ਕਿ ਜੇ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਇਆ ਤਾਂ ਪਾਰਟੀ ਵੀ ਛੱਡ ਦੇਵਾਂਗਾ। ਦਰਅਸਲ ‘ਚ ਪੰਜਾਬ ਕਾਂਗਰਸ ‘ਚ ਜਾਰੀ ਅੰਦਰੂਨੀ ਕਲੇਸ਼ ਕਰਕੇ ਅੱਜ ਪੰਜਾਬ ਕਾਂਗਰਸ ਦੇ ਦਫ਼ਤਰ ਵਿੱਚ ਪੰਜਾਬ ਕਾਂਗਰਸ ਦੇ ਵਿਧਾਇਕ ਦਲ ਦੀ ਮੀਟਿੰਗ ਬੁਲਾਈ ਗਈ ਹੈ। ਹਰੀਸ਼ ਰਾਵਤ ਨੇ ਸੋਨੀਆ ਗਾਂਧੀ ਨਾਲ ਮੁਲਾਕਾਤ ਮਗਰੋਂ ਸ਼ੁੱਕਰਵਾਰ ਅੱਧੀ ਰਾਤ ਨੂੰ ਸੋਸ਼ਲ ਮੀਡੀਆ ‘ਤੇ ਵਿਧਾਇਕ ਦਲ ਦੀ ਮੀਟਿੰਗ ਬਾਰੇ ਜਾਣਕਾਰੀ ਦਿੱਤੀ ਸੀ।

ਹਰੀਸ਼ ਰਾਵਤ ਨੇ ਟਵੀਟ ਵਿੱਚ ਕਿਹਾ ਕਿ ਆਲ ਇੰਡੀਆ ਕਾਂਗਰਸ ਕਮੇਟੀ ਨੂੰ ਕਈ ਕਾਂਗਰਸੀ ਵਿਧਾਇਕਾਂ ਵੱਲੋਂ ਵਿਧਾਇਕ ਦਲ ਦੀ ਤੁਰੰਤ ਮੀਟਿੰਗ ਸੱਦਣ ਲਈ ਕਿਹਾ ਗਿਆ ਸੀ। ਇਸ ਮੀਟਿੰਗ ਵਿੱਚ ਕੇਂਦਰੀ ਆਬਜ਼ਰਵਰ ਦੇ ਤੌਰ ‘ਤੇ ਅਜੇ ਮਾਕਨ ਅਤੇ ਹਰੀਸ਼ ਚੌਧਰੀ ਮੌਜੂਦ ਰਹਿਣਗੇ। ਇਸ ਬੈਠਕ ਤੋਂ ਬਾਅਦ ਰਿਪੋਰਟ ਤਿਆਰ ਕਰਕੇ ਹਾਈਕਮਾਨ ਨੂੰ ਭੇਜੀ ਜਾਵੇਗੀ।

ਉਧਰ ਕੈਪਟਨ ਖੇਮੇ ਦੇ ਵਿਧਾਇਕਾਂ ਤੇ ਮੰਤਰੀਆਂ ਨੂੰ 2 ਵਜੇ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ‘ਤੇ ਬੈਠਕ ਦਾ ਸੱਦਾ ਦਿੱਤਾ ਗਿਆ ਹੈ। ਦੱਸਿਆ ਜਾਂਦਾ ਹੈ ਕਿ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਮੁੱਖ ਮੰਤਰੀ ਦਾ ਚਿਹਰਾ ਐਲਾਨਣ ਦੇ ਦਿੱਤੇ ਜਾ ਰਹੇ ਬਿਆਨਾਂ ‘ਤੇ ਵਿਧਾਇਕ ਦਲ ਦੀ ਮੀਟਿੰਗ ਕਰਵਾਉਣ ਦੀ ਮੰਗ ਉੱਠੀ ਸੀ।

ਇਸ ਸਬੰਧੀ ਬਾਗੀ ਮੰਤਰੀਆਂ ਅਤੇ ਵਿਧਾਇਕਾਂ ਵੱਲੋਂ ਮੰਗ ਕੀਤੀ ਗਈ ਸੀ। ਸਾਢੇ 4 ਸਾਲਾਂ ਵਿੱਚ ਕੋਈ ਵਾਅਦਾ ਪੂਰਾ ਨਾ ਕਰਨ ਸਬੰਧੀ ਬਾਗੀ ਮੰਤਰੀਆਂ ਅਤੇ ਵਿਧਾਇਕਾਂ ਵੱਲੋਂ ਕੈਪਟਨ ‘ਤੇ ਇਲਜ਼ਾਮ ਲਗਾਏ ਜਾ ਰਹੇ ਸਨ ਤੇ ਕੈਪਟਨ ਨੂੰ ਹਟਾਉਣ ਦੀ ਵੀ ਮੰਗ ਕੀਤੀ ਗਈ ਸੀ।

(ਨੋਟ –ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ ਟੈਲੀਗ੍ਰਾਮ ‘ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ https://t.me/punjabibulletin)