ਚੰਡੀਗੜ੍ਹ | ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਤਿੰਨੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੇ ਐਲਾਨ ‘ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਉਹ ਭਾਜਪਾ ਨਾਲ ਸੀਟ ਵੰਡ ਕੇ ਵਿਧਾਨ ਸਭਾ ਚੋਣਾਂ ਲੜਨਗੇ।

ਕੈਪਟਨ ਨੇ ਪਹਿਲਾਂ ਹੀ ਕਿਹਾ ਸੀ ਕਿ ਜਿਵੇਂ ਹੀ ਖੇਤੀ ਕਾਨੂੰਨ ਰੱਦ ਕੀਤੇ ਜਾਣਗੇ ਤੇ ਕਿਸਾਨ ਅੰਦੋਲਨ ਖਤਮ ਹੋਵੇਗਾ, ਉਹ ਭਾਜਪਾ ਨਾਲ ਚੋਣ ਲੜਨਗੇ। ਹੁਣ ਇਹ ਵੀ ਤੈਅ ਹੋ ਗਿਆ ਹੈ ਕਿ ਕੈਪਟਨ ਸਾਢੇ 3 ਮਹੀਨਿਆਂ ਬਾਅਦ ਭਾਜਪਾ ਨਾਲ ਮਿਲ ਕੇ ਸੂਬੇ ਵਿੱਚ ਚੋਣਾਂ ਲੜਨਗੇ।

ਕੈਪਟਨ ਨੇ ਇਸ ਗੱਲ ‘ਤੇ ਖੁਸ਼ੀ ਜ਼ਾਹਿਰ ਕੀਤੀ ਕਿ ਪ੍ਰਧਾਨ ਮੰਤਰੀ ਮੋਦੀ ਨੇ ਕਿਸਾਨਾਂ ਦੀ ਗੱਲ ਸੁਣ ਕੇ ਉਨ੍ਹਾਂ ਦੀਆਂ ਚਿੰਤਾਵਾਂ ਨੂੰ ਸਮਝਿਆ ਤੇ ਖੇਤੀਬਾੜੀ ਐਕਟ ਨੂੰ ਰੱਦ ਕਰਨ ਦਾ ਐਲਾਨ ਕੀਤਾ। ਉਨ੍ਹਾਂ ਕਿਹਾ, ”ਮੈਂ ਇਸ ਮੁੱਦੇ ਨੂੰ ਲਗਾਤਾਰ ਉਠਾਉਂਦਾ ਰਿਹਾ ਤੇ ਕੇਂਦਰ ਸਰਕਾਰ ਨੂੰ ਮਿਲਦਾ ਰਿਹਾ ਹਾਂ।”

ਇਕ ਸਾਲ ਤੋਂ ਵੱਧ ਸਮੇਂ ਤੋਂ ਉਠਾ ਰਿਹਾ ਸੀ ਮਾਮਲਾ

ਪ੍ਰਧਾਨ ਮੰਤਰੀ ਮੋਦੀ ਦੇ ਐਲਾਨ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ, ”ਅੱਜ ਦਾ ਦਿਨ ਸਾਡੇ ਲਈ ਵੱਡਾ ਦਿਨ ਹੈ। ਮੈਂ ਇਹ ਮਾਮਲਾ ਇਕ ਸਾਲ ਤੋਂ ਵੱਧ ਸਮੇਂ ਤੋਂ ਉਠਾ ਰਿਹਾ ਸੀ। ਇਸ ਸਬੰਧੀ ਪੀਐੱਮ ਮੋਦੀ ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ।”

ਉਹ ਉਨ੍ਹਾਂ ਨੂੰ ਅੰਨਦਾਤਾ ਦੀ ਆਵਾਜ਼ ਸੁਣਨ ਲਈ ਬੇਨਤੀ ਕਰਦਾ ਰਿਹਾ। ਬਹੁਤ ਖੁਸ਼ੀ ਹੋਈ ਕਿ ਉਨ੍ਹਾਂ ਨੇ ਕਿਸਾਨਾਂ ਦੀ ਗੱਲ ਸੁਣੀ ਤੇ ਸਾਡੀਆਂ ਚਿੰਤਾਵਾਂ ਨੂੰ ਸਮਝਿਆ।

ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ ‘ਤੇ

  • ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ Punjabi Bulletin ਚੈਨਲ ਨਾਲ ਜੁੜੋ https://t.me/punjabibulletin
  • ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ
  • ਜਲੰਧਰ ਦੀਆਂ ਖਬਰਾਂ ਮੰਗਵਾਉਣ ਲਈ ਟੈਲੀਗ੍ਰਾਮ ਐਪ ਉਤੇ Jalandhar Bulletin ਚੈਨਲ ਨਾਲ ਜੁੜੋ https://t.me/Jalandharbulletin
  • ਜਲੰਧਰ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ