ਅੰਮ੍ਰਿਤਸਰ | ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁਤਵਾਜ਼ੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਬਰਗਾੜੀ ਮੋਰਚਾ ਖ਼ਤਮ ਕਰਵਾਉਣ ਦੇ ਮਾਮਲੇ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਤਲਬ ਕੀਤਾ ਹੈ। ਉਨ੍ਹਾਂ ਨੇ ਕੈਪਟਨ ਨੂੰ 20 ਸਤੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋ ਕੇ ਸਪੱਸ਼ਟੀਕਰਨ ਦੇਣ ਦਾ ਆਦੇਸ਼ ਜਾਰੀ ਕੀਤਾ ਹੈ।
ਅੱਜ ਅਕਾਲ ਤਖ਼ਤ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ ਸਕੱਤਰੇਤ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਈ ਮੰਡ ਨੇ ਕਿਹਾ ਕਿ ਬੇਅਦਬੀਆਂ ਦੇ ਮਾਮਲੇ ਵਿੱਚ ਲੱਗੇ ਬਰਗਾੜੀ ਮੋਰਚੇ ਨੂੰ ਖ਼ਤਮ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ 2 ਮੰਤਰੀਆਂ ਤੇ 3 ਵਿਧਾਇਕਾਂ ਨੂੰ ਭੇਜਿਆ ਗਿਆ ਸੀ।
ਉਨ੍ਹਾਂ ਕਿਹਾ ਕਿ ਸਰਕਾਰ ਦੇ ਪ੍ਰਤੀਨਿਧੀਆਂ ਨੇ ਬੇਅਦਬੀਆਂ ਦੇ ਦੋਸ਼ੀਆਂ ਵਿਰੁੱਧ ਕਾਰਵਾਈ ਕਰਨ ਦਾ ਪੰਜਾਬ ਸਰਕਾਰ ਵੱਲੋਂ ਭਰੋਸਾ ਦਿੱਤਾ ਸੀ। ਇਨ੍ਹਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਲਬ ਕੀਤਾ ਗਿਆ ਸੀ। ਇਨ੍ਹਾਂ ਨੇ ਬੀਤੇ ਦਿਨੀਂ ਆਪਣੇ ਸਪੱਸ਼ਟੀਕਰਨ ਵਿੱਚ ਕਿਹਾ ਸੀ ਕਿ ਉਨ੍ਹਾਂ ਨੇ ਇਹ ਭਰੋਸਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਕਹਿਣ ‘ਤੇ ਹੀ ਦਿੱਤਾ ਸੀ। ਇਸ ਲਈ ਇਸ ਸਬੰਧੀ ਮੁਕੰਮਲ ਜਾਣਕਾਰੀ ਮੁੱਖ ਮੰਤਰੀ ਹੀ ਦੇ ਸਕਦੇ ਹਨ।
(ਨੋਟ – ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ ਟੈਲੀਗ੍ਰਾਮ ‘ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ https://t.me/punjabibulletin)