ਪੰਜਾਬ ਨੂੰ ਤਰੱਕੀ ਦੇ ਰਾਹ ਪਾਉਣ ਤੱਕ ਕੈਪਟਨ ਨਹੀਂ ਛੱਡਣਗੇ ਸਿਆਸਤ

0
378

ਚੰਡੀਗੜ. ਕਾਂਗਰਸ ਭਵਨ ਵਿਖੇ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਸਮੇਤ ਨਵੇਂ ਚੁਣੇ ਅਹੁਦੇਦਾਰਾਂ ਦੇ ਅਹੁਦਾ  ਸੰਭਾਲਣ ਮੌਕੇ ਵਿਸ਼ੇਸ਼ ਤੌਰ ‘ਤੇ ਪੁੱਜੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ। ਉਹਨਾਂ ਨੇ ਕਿਹਾ ਕਿ ਦੇਸ਼ ਗੰਭੀਰ ਹਾਲਾਤ ਵਿਚੋਂ ਗੁਜਰ ਰਿਹਾ ਹੈ ਅਤੇ ਦੇਸ਼ ‘ਚ ਰਾਜ ਨਹੀਂ ਸਗੋਂ ਗੁੰਡਾ ਰਾਜ ਚੱਲ ਰਿਹਾ ਹੈ। ਉੱਤਰ ਪ੍ਰਦੇਸ਼ ਵਿਚ ਜਿਸ ਤਰਾਂ ਪ੍ਰਿਅੰਕਾ ਗਾਂਧੀ ਨੂੰ ਗਲੇ ਤੋਂ ਫੜ ਕੇ ਪੁਲਿਸ ਵਲੋਂ ਰੋਕਿਆ ਗਿਆ ਉਹ ਦੇਸ਼ ‘ਚ ਗੁੰਡਾ ਰਾਜ ਹੇਣ ਦਾ ਵੱਡਾ ਸਬੂਤ ਹੈ।
ਇਸ ਦੇ ਨਾਲ ਹੀ ਉਹਨਾਂ ਨੇ ਸੂਬੇ ਦੀ ਮੌਜੂਦਾ ਸਥਿਤੀ ਨੂੰ ਚਿੰਤਾਜਨਕ ਦੱਸਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸਿਰਫ ਕਾਂਗਰਸ ਪਾਰਟੀ ਹੀ ਧਰਮ ਨਿਰਪੱਖ ਅਤੇ ਜਮਹੂਰੀ ਸ਼ਾਸਨ ਮੁਹੱਈਆ ਕਰਵਾ ਸਕਦੀ ਹੈ। ਅਕਾਲੀ ਦਲ ਬਾਰੇ ਬੋਲਦੇ ਹੋਏ ਕੈਪਟਨ ਨੇ ਕਿਹਾ ਕਿ ਇਸ ਪਾਰਟੀ ਨੇ ਆਪਣਾ ਲਾਲਚ ਵੇਖਦੇ ਹੋਏ ਹਰਿਆਣਾ ਨੂੰ ਪੰਜਾਬ ਤੋਂ ਵੱਖ ਕਰ ਦਿੱਤਾ ਅਤੇ ਅਕਾਲੀ ਦਲ ਦੀਆਂ ਨੀਤਿਆਂ ਕਾਰਨ ਹੀ ਸੈਰ ਸਪਾਟਾ ਹਿਮਾਚਲ ਵੱਲ ਜਾਣ ਲੱਗਾ, ਜਿਸਦੇ ਚਲਦੇ ਪੰਜਾਬ ਦੇ ਵਸੀਲੇ ਘਟ ਗਏ।
ਪਿਛਲੀਆਂ ਵਿਧਾਨ ਸਭਾ ਚੋਣਾਂ ‘ਚ ਆਪਣੀ ਆਖਰੀ ਚੋਣ ਦੱਸਣ ਵਾਲੇ ਕੈਪਟਨ ਨੇ ਕਿਹਾ ਕਿ ਉਹ ਹਲੇ ਸਿਆਸਤ ਵਿਚ ਹੀ ਰਹਿਣਗੇ ਅਤੇ ਉਦੋਂ ਤੱਕ ਕਿਤੇ ਨਹੀਂ ਜਾਣਗੇ ਜਦੋਂ ਤੱਕ ਪੰਜਾਬ ਨੂੰ ਤਰੱਕੀ ਦੇ ਰਾਹ ‘ਤੇ ਨਹੀਂ ਪਾ ਦਿੰਦੇ। ਯੂਥ ਕਾਂਗਰਸ ਦੇ ਨਵੇਂ ਚੁਣੇ ਅਹੁਦੇਦਾਰਾਂ ਦੇ ਅਹੁਦਾ ਸੰਭਾਲਨ ਮੌਕੇ ਕੈਪਟਨ ਨੇ ਨੌਜਵਾਨਾਂ ਨੂੰ ਮੁਲਕ ਦੀ ਰਾਖੀ, ਜਮਹੂਰੀਅਤ ਅਤੇ ਧਰਮ ਨਿਰਪੱਖ ਸੰਵਿਧਾਨਕ ਕਦਰਾਂ-ਕੀਮਤਾਂ ਦੀ ਸੁਰੱਖਿਆ ਲਈ ਅੱਗੇ ਆਉਣ ਦਾ ਸੱਦਾ ਦਿੱਤਾ। ਉਹਨਾਂ ਕਿਹਾ ਕਿ ਰਾਜ ਸਰਕਾਰ ਯੂਥ ਕਾਂਗਰਸ ਨੂੰ ਹਰ ਸਹਿਯੋਗ ਦੇਵੇਗੀ।  

Note: ਵਟਸਐਪ ‘ਤੇ ਖਬਰਾਂ ਦੇ ਅਪਡੇਟਸ ਮੰਗਵਾਉਣ ਲਈ https://chat.whatsapp.com/Fb9tOwA2fVfLyWX0sBTcdM ‘ਤੇ ਕਲਿੱਕ ਕਰਕੇ ਸਾਡੇ ਵਟਸਐਪ ਗਰੁੱਪ ਨਾਲ ਜੁੜਿਆ ਜਾ ਸਕਦਾ ਹੈ।