ਚੰਡੀਗੜ੍ਹ | ਵੀਕਐਂਡ ਲੌਕਡਾਊਨ ਅਤੇ ਉਸ ਤੋਂ ਬਾਅਦ ਲੌਕਡਾਊਨ ਦੌਰਾਨ ਸਰਕਾਰ ਇਹੀ ਕਹਿੰਦੀ ਰਹੀ ਹੈ ਕਿ ਸਿਰਫ ਜ਼ਰੂਰੀ ਚੀਜਾਂ ਨੂੰ ਖੋਲ੍ਹਣ ਦੀ ਇਜਾਜ਼ਤ ਦਿੱਤੀ ਜਾ ਰਹੀ ਹੈ।

ਹੁਣ ਸ਼ਰਾਬ ਦੇ ਠੇਕਿਆਂ ਨੂੰ ਵੀ ਸ਼ਾਇਦ ਜ਼ਰੂਰੀ ਸਮਝਦੇ ਹੋਏ ਪੂਰੇ ਸੂਬੇ ਵਿੱਚ ਖੋਲ੍ਹਣ ਦੇ ਆਰਡਰ ਦੇ ਦਿੱਤੇ ਹਨ। ਨਵੇਂ ਹੁਕਮਾਂ ਮੁਤਾਬਿਕ ਸੋਮਵਾਰ ਤੋਂ ਸ਼ੁੱਕਰਵਾਰ ਤੱਕ ਰੋਜਾਨਾ ਸਵੇਰ ਤੋਂ ਸ਼ਾਮ 5 ਵਜੇ ਤੱਕ ਸ਼ਰਾਬ ਠੇਕੇ ਖੁੱਲ੍ਹ ਸਕਦੇ ਹਨ।

ਲੌਕਡਾਊਨ ਤੋਂ ਪ੍ਰੇਸ਼ਾਨ ਦੁਕਾਨਦਾਰ ਸਰਕਾਰ ਖਿਲਾਫ ਨਾਅਰੇਬਾਜੀ ਕਰ ਰਹੇ ਹਨ ਅਤੇ ਮੰਗ ਕਰ ਰਹੇ ਹਨ ਕਿ ਦੁਕਾਨਾਂ ਖੋਲ੍ਹਣ ਦੇ ਹੁਕਮ ਦਿੱਤੇ ਜਾਣ ਪਰ ਸਰਕਾਰ ਇਸ ਵੱਲ ਧਿਆਨ ਨਹੀਂ ਦੇ ਰਹੀ ਪਰ ਠੇਕੇ ਜ਼ਰੂਰ ਖੋਲ੍ਹਣ ਦੀ ਪਰਮੀਸ਼ਨ ਦੇ ਦਿੱਤੀ ਗਈ ਹੈ।

ਕੈਪਟਨ ਸਰਕਾਰ ਦੇ ਇਸ ਫੈਸਲੇ ਬਾਰੇ ਤੁਸੀਂ ਕੀ ਸੋਚਦੇ ਹੋ ਕਮੈਂਟ ਕਰਕੇ ਜ਼ਰੂਰ ਦੱਸਣਾ…

(ਨੋਟ – ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ ਟੈਲੀਗ੍ਰਾਮ ‘ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ https://t.me/punjabibulletin)