&NewLine;<p class&equals;"wp-block-paragraph"><strong>ਚੰਡੀਗੜ੍ਹ।<&sol;strong> ਭਾਜਪਾ ਦੇ ਸੂਬਾਈ ਦਫ਼ਤਰ ਵਿੱਚ ਮੀਟਿੰਗ ਲਈ ਪਹੁੰਚੇ ਕੈਪਟਨ ਅਮਰਿੰਦਰ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬੀਆਂ ਨੇ ਦੁਨੀਆ ਪੱਧਰ ’ਤੇ ਨਾਮ ਕਮਾਇਆ ਹੈ ਤੇ &OpenCurlyQuote;ਆਪ’ ਸਰਕਾਰ ਪੰਜਾਬੀਆਂ ਦਾ ਨਾਮ ਮਿੱਟੀ ’ਚ ਰੋਲਣ ਦੀ ਕੋਸ਼ਿਸ਼ ਕਰ ਰਹੀ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਦੀਆਂ ਹਰਕਤਾਂ ਇਸ ਸਰਕਾਰ ਵੱਲੋਂ ਕੀਤੀਆਂ ਜਾ ਰਹੀਆਂ ਹਨ&comma; ਉਸ ਨੂੰ ਦੇਖਦਿਆਂ ਕਿਹਾ ਜਾ ਸਕਦਾ ਹੈ ਕਿ ਪੰਜਾਬ ਦੇ ਲੋਕ ਪਤਾ ਨਹੀਂ ਕਿੰਨਾ ਕੁ ਚਿਰ ਬਰਦਾਸ਼ਤ ਕਰਨਗੇ। ਪੰਜਾਬ ’ਚ ਕਾਂਗਰਸ ਦੀ ਸਰਕਾਰ ਸਮੇਂ ਰੇਤ ਅਤੇ ਹੋਰਨਾਂ ਮਾਫੀਆ ਵਿੱਚ ਕਾਂਗਰਸੀ ਆਗੂਆਂ ਦੀ ਸ਼ਮੂਲੀਅਤ ਸਬੰਧੀ ਕੋਈ ਖੁਲਾਸਾ ਕਰਨ ਤੋਂ ਇਨਕਾਰ ਕਰਦਿਆਂ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਜੇ ਵਿਜੀਲੈਂਸ ਕਿਸੇ ਜਾਂਚ ਦੌਰਾਨ ਪੁੱਛੇਗੀ ਤਾਂ ਸੋਚਾਂਗੇ। ਇਸ ਮੌਕੇ ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਕਾਰਜਸ਼ੈਲੀ ਦੀ ਸ਼ਲਾਘਾ ਕੀਤੀ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਕੈਪਟਨ ਨੇ ਉਨ੍ਹਾਂ ਨੂੰ ਪੰਜਾਬ ਦੇ ਮੁੱਖ ਮੰਤਰੀ ਦੀ ਕੁਰਸੀ ਤੋਂ ਲਾਹੁਣ ਦੇ ਮਾਮਲੇ ’ਤੇ ਸੋਨੀਆ ਗਾਂਧੀ ਦੀ ਕਾਰਜਸ਼ੈਲੀ ਪ੍ਰਤੀ ਤਿੱਖੀਆਂ ਟਿੱਪਣੀਆਂ ਕੀਤੀਆਂ। ਉਨ੍ਹਾਂ ਕਿਹਾ ਕਿ ਸਿੱਖਸ ਫਾਰ ਜਸਟਿਸ ਦਾ ਆਗੂ ਗੁਰਪਤਵੰਤ ਸਿੰਘ ਪੰਨੂ ਸਮੁੱਚੇ ਭਾਈਚਾਰੇ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਦੀ ਭੂਮਿਕਾ ’ਤੇ ਸਵਾਲ ਖੜ੍ਹੇ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਦਾ ਕੰਮ ਚੱਢਾ ਵੱਲੋਂ ਦੇਖਣਾ ਬਹੁਤ ਹੀ ਸ਼ਰਮਨਾਕ ਤੇ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ &OpenCurlyQuote;ਆਪ’ ਸਰਕਾਰ ਪੰਜਾਬ ਦੇ ਮਸਲਿਆਂ ਪ੍ਰਤੀ ਅਣਜਾਣ ਹੈ। ਇਹੀ ਕਾਰਨ ਹੈ ਕਿ ਪੰਜਾਬ ਦੇ ਲੋਕ ਛੇ ਮਹੀਨਿਆਂ ’ਚ ਹੀ ਹੋਰ ਸਿਆਸੀ ਧਿਰਾਂ ਵੱਲ ਦੇਖਣ ਲੱਗੇ ਹਨ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;