ਅਜਨਾਲਾ ਘਟਨਾ ‘ਤੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ : ਕਿਹਾ – ਪੰਜਾਬ ਦੇ ਮਸਲਿਆਂ ‘ਚ ਭਾਰਤ ਸਰਕਾਰ ਨੂੰ ਦਖਲ ਦੇਣਾ ਚਾਹੀਦਾ

0
484

ਚੰਡੀਗੜ੍ਹ | BJP ਆਗੂ ਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਜਨਾਲਾ ਘਟਨਾ ‘ਤੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਨੂੰ ਪੰਜਾਬ ਦੇ ਮਾਮਲਿਆਂ ਵਿਚ ਦਖ਼ਲ ਦੇਣਾ ਚਾਹੀਦਾ ਹੈ।

ਸਾਬਕਾ ਮੁੱਖ ਮੰਤਰੀ ਪੰਜਾਬ ਨੇ ਕਿਹਾ ਕਿ ਕਾਨੂੰਨ ਵਿਵਸਥਾ ਕੇਂਦਰ ਦਾ ਵਿਸ਼ਾ ਨਹੀਂ ਹੈ। ਜੇਕਰ ਪੰਜਾਬ ਸਰਕਾਰ ਇਸ ਨੂੰ ਸੰਭਾਲਣ ਦੇ ਸਮਰੱਥ ਨਹੀਂ ਤਾਂ ਭਾਰਤ ਸਰਕਾਰ ਨੂੰ ਜ਼ਿੰਮੇਵਾਰੀ ਲੈਣੀ ਪਵੇਗੀ। ਹਰ ਰੋਜ਼ ਡਰੋਨ ਫੜੇ ਜਾ ਰਹੇ ਹਨ, ਮੈਨੂੰ ਲੱਗਦਾ ਹੈ ਕਿ ਕੇਂਦਰ ਨੂੰ ਇਹ ਦੇਖਣਾ ਚਾਹੀਦਾ ਹੈ।