ਚੰਡੀਗੜ੍ਹ | ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰੈੱਸ ਕਾਨਫ਼ਰੰਸ ਦੌਰਾਨ ਨਵਜੋਤ ਸਿੰਘ ਸਿੱਧੂ ਵੱਲੋਂ ਤਿੱਖੇ ਟਵੀਟ ਕੀਤੇ ਗਏ। ਉਨ੍ਹਾਂ ਕੈਪਟਨ ਨੂੰ ਕਿਹਾ, “ਤੁਸੀਂ ਮੇਰੇ ਲਈ ਦਰਵਾਜ਼ੇ ਬੰਦ ਕਰਨਾ ਚਾਹੁੰਦੇ ਸੀ ਕਿਉਂਕਿ ਮੈਂ ਲੋਕਾਂ ਦੀ ਆਵਾਜ਼ ਬੁਲੰਦ ਕਰ ਰਿਹਾ ਸੀ, ਸੱਤਾ ਵਿੱਚ ਸੱਚ ਬੋਲ ਰਿਹਾ ਸੀ।”
“ਪਿਛਲੀ ਵਾਰ ਜਦੋਂ ਤੁਸੀਂ ਆਪਣੀ ਪਾਰਟੀ ਬਣਾਈ ਸੀ ਤਾਂ ਤੁਹਾਨੂੰ ਸਿਰਫ 856 ਵੋਟਾਂ ਮਿਲੀਆਂ ਸਨ, ਪੰਜਾਬ ਦੇ ਲੋਕ ਫਿਰ ਤੋਂ ਸੂਬੇ ਦੇ ਹਿੱਤਾਂ ਨਾਲ ਸਮਝੌਤਾ ਕਰਨ ਲਈ ਤੁਹਾਨੂੰ ਸਜ਼ਾ ਦੇਣ ਦੀ ਉਡੀਕ ਕਰ ਰਹੇ ਹਨ।”
ਉਨ੍ਹਾਂ ਕਿਹਾ ਕਿ ਕੈਪਟਨ ਨੇ ਆਪਣੇ-ਆਪ ਨੂੰ ਬਚਾਉਣ ਲਈ ਪੰਜਾਬ ਦੇ ਹਿੱਤ ਵੇਚ ਦਿੱਤੇ। ਪੰਜਾਬ ਦੇ ਲੋਕ ਹੁਣ ਦੁਬਾਰਾ ਸਬਕ ਸਿਖਾਉਣ ਲਈ ਤਿਆਰ ਹਨ।
ਸਿੱਧੂ ਨੇ ਕਿਹਾ ਕਿ ਕੈਪਟਨ ਇਨਫੋਰਸਮੈਂਟ ਡਾਇਰੈਕਟੋਰੇਟ (ED) ਰਾਹੀਂ ਕੰਟਰੋਲ ਕੀਤੇ ਗਏ ਮੁੱਖ ਮੰਤਰੀ ਸਨ ਤੇ ਉਨ੍ਹਾਂ ਖੁਦ ਨੂੰ ਬਚਾਉਣ ਲਈ ਪੰਜਾਬ ਦੇ ਹਿੱਤਾ ਨਾਲ ਸਮਝੌਤਾ ਕੀਤਾ।
ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ ‘ਤੇ
- ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ Punjabi Bulletin ਚੈਨਲ ਨਾਲ ਜੁੜੋ https://t.me/punjabibulletin
- ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ
- ਜਲੰਧਰ ਦੀਆਂ ਖਬਰਾਂ ਮੰਗਵਾਉਣ ਲਈ ਟੈਲੀਗ੍ਰਾਮ ਐਪ ਉਤੇ Jalandhar Bulletin ਚੈਨਲ ਨਾਲ ਜੁੜੋ https://t.me/Jalandharbulletin
- ਜਲੰਧਰ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ