ਕੈਪਟਨ ਨੇ ਏਐਸਆਈ ਹਰਜੀਤ ਸਿੰਘ ਦੀ ਚੰਗੀ ਸਿਹਤ ਲਈ ਕੀਤੀ ਅਰਦਾਸ, ਪਟਿਆਲਾ ਕਾਂਡ ‘ਤੇ ਕੀ ਬੋਲੇ? ਪੜ੍ਹੋ ਖਬਰ

    0
    806

    ਜਲੰਧਰ. ਪੰਜਾਬ ਦੇ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਵੇਰੇ ਹੋਏ ਪਟਿਆਲਾ ਕਾਂਡ ਤੇ ਕਿਹਾ ਕਿ ਕੋਈ ਕਾਨੂੰਨ ਵਿਵਸਥਾ ਨੂੰ ਭੰਗ ਕਰੇ, ਇਹ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਏਗਾ। ਅੱਜ ਪਟਿਆਲਾ ਵਿਖੇ ਨਾਕੇ ‘ਤੇ ਡਿਊਟੀ ਕਰ ਰਹੇ ਪੁਲਿਸ ਕਰਮਚਾਰੀਆਂ ‘ਤੇ ਹੋਇਆ ਹਮਲਾ ਬਹੁਤ ਹੀ ਮੰਦਭਾਗਾ ਹੈ ਤੇ ਸਭ ਤੋਂ ਜ਼ਿਆਦਾ ਦੁੱਖ ਦੀ ਗੱਲ ਇਹ ਹੈ ਕਿ ਇਸ ਹਮਲੇ ਵਿੱਚ ਇੱਕ ਏਐਸਆਈ ਦਾ ਹੱਥ ਵੱਢਿਆ ਗਿਆ ਤੇ 6 ਹੋਰ ਪੁਲਿਸ ਕਰਮਚਾਰੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਪੁਲਿਸ ਵੱਲੋਂ ਇਨ੍ਹਾਂ ਸ਼ਰਾਰਤੀ ਅਨਸਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ

    ਉਨ੍ਹਾਂ ਕਿਹਾ ਕਿ ਮੈਂ ਇਹ ਬਿਲਕੁਲ ਬਰਦਾਸ਼ਤ ਨਹੀਂ ਕਰਾਂਗਾ ਕਿ ਕੋਈ ਵੀ ਪੰਜਾਬ ਦੀ ਕਾਨੂੰਨ ਵਿਵਸਥਾ ਨੂੰ ਭੰਗ ਕਰੇ ਤੇ ਇਸੇ ਲਈ ਅਸੀਂ ਪੰਜਾਬ ਪੁਲਿਸ ਨੂੰ ਪੂਰੀਆਂ ਹਦਾਇਤਾਂ ਦਿੱਤੀਆਂ ਹਨ ਕਿ ਜੇਕਰ ਕੋਈ ਅਜਿਹਾ ਕਰਦਾ ਹੈ ਤਾਂ ਉਸ ‘ਤੇ ਕਾਨੂੰਨੀ ਕਾਰਵਾਈ ਕਰੋ। ਮੈਂ ਐਸਆਈ ਬਿੱਕਰ ਸਿੰਘ ਦੀ ਅਗਵਾਈ ਵਾਲੀ ਨਾਕਾ ਪਾਰਟੀ ਦੀ ਸ਼ਲਾਘਾ ਕਰਦਾ ਹਾਂ ਕਿ ਉਨ੍ਹਾਂ ਨੇ ਪੇਸ਼ੇਵਰ ਤਰੀਕੇ ਨਾਲ ਇਸ ਸਾਰੇ ਮਸਲੇ ਨੂੰ ਸੰਭਾਲਿਆ। ਜ਼ਖਮੀ ਏਐਸਆਈ ਹਰਜੀਤ ਸਿੰਘ ਜੀ ਦੀ ਪੀਜੀਆਈ ਚੰਡੀਗੜ੍ਹ ਵਿਖੇ ਪਲਾਸਟਿਕ ਸਰਜਰੀ ਚੱਲ ਰਹੀ ਹੈ, ਮੈਂ ਉਨ੍ਹਾਂ ਦੀ ਸਰਜਰੀ ਦੀ ਕਾਮਯਾਬੀ ਤੇ ਉਨ੍ਹਾਂ ਦੀ ਚੰਗੀ ਸਿਹਤ ਦੀ ਅਰਦਾਸ ਕਰਦਾ ਹਾਂ।

    ਪੰਜਾਬ ਦਾ ਹਰ ਵੱਡਾ ਅਪਡੇਟ ਸਿੱਧਾ ਤੁਹਾਡੇ ਮੋਬਾਇਲ ‘ਤੇ : ਹੁਣ ਵੱਡੀਆਂ ਖਬਰਾਂ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਆਪਣਾ ਨਾਂ, ਉਮਰ ਅਤੇ ਪੂਰਾ ਅਡਰੈੱਸ ਲਿਖ ਕੇ ਸਾਨੂੰ ਵਟਸਐਪ ਮੈਸੇਜ ਭੇਜੋ। ਤੁਹਾਡੇ ਮੋਬਾਇਲ ‘ਤੇ ਆਵੇਗੀ ਪਲ-ਪਲ ਦੀ ਅਪਡੇਟ ਖਬਰ।