ਸ੍ਰੀ ਮੁਕਤਸਰ ਸਾਹਿਬ . ਸੂਬੇ ਵਿੱਚ ਕੋਵਿਡ-19 ਸੰਕਟ ਦੇ ਚੱਲਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਵੱਡਾ ਫੈਸਲਾ ਲੈਂਦਿਆਂ ਵਿਦੇਸ਼ ਯਾਤਰਾ ਬਾਰੇ ਨਾ ਦੱਸਣ ਵਾਲਿਆਂ ਖਿਲਾਫ ਸਖਤ ਕਾਰਵਾਈ ਦੇ ਆਦੇਸ਼ ਦਿੱਤੇ ਹਨ ਅਤੇ ਇਨ੍ਹਾਂ ਦੇ ਪਾਸਪੋਰਟ ਵੀ ਜ਼ਬਤ ਕਰਨ ਲਈ ਕਿਹਾ ਹੈ।
ਸੂਬੇ ਵਿੱਚ ਮੌਜੂਦਾ ਸਥਿਤੀ ਦੀ ਸਮੀਖਿਆ ਕਰਨ ਲਈ ਸੱਦੀ ਗਈ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਵਿਦੇਸ਼ ਯਾਤਰਾਵਾਂ ਦਾ ਖੁਲਾਸਾ ਕਰਨ ਵਾਲਿਆਂ ਦੇ ਮਾਮਲੇ ਉਤੇ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ ਅਤੇ ਅਜਿਹੇ ਵਿਅਕਤੀ ਜਿਨ੍ਹਾਂ ਨੇ ਪੁਲਿਸ ਤੇ ਸਿਹਤ ਵਿਭਾਗ ਤੋਂ ਯਾਤਰਾ ਬਾਰੇ ਤੱਥ ਲੁਕਾਏ ਹਨ, ਉਨ੍ਹਾਂ ਨਾਲ ਸਖਤੀ ਨਾਲ ਨਜਿੱਠਿਆ ਜਾਵੇ।
Note : ਵਟਸਐਪ ‘ਤੇ ਖਬਰਾਂ ਦੇ ਅਪਡੇਟਸ ਮੰਗਵਾਉਣ ਲਈ 97687-90001 ਨੂੰ ਅਪਣੇ ਮੋਬਾਈਲ ‘ਚ ਸੇਵ ਕਰਕੇ news updates ਮੈਸੇਜ ਕਰੋ ਜਾਂ ਸਾਡੇ WhatsApp ਗਰੁੱਪ ਨਾਲ ਜੁੜਣ ਲਈ ‘ਤੇ ਕਲਿੱਕ ਕਰੋ।