ਕਾਰ ਤੇ ਆਟੋ ਦੀ ਟੱਕਰ ਭਿਆਨਕ ਟੱਕਰ, ਬਜ਼ੁਰਗ ਵਿਅਕਤੀ ਦੀ ਮੌਤ, 5 ਔਰਤਾਂ ਸਣੇ 7 ਲੋਕ ਜ਼ਖਮੀ

0
569

ਮੋਗਾ, 10 ਦਸੰਬਰ | ਮੋਗਾ ‘ਚ ਕਾਰ ਤੇ ਆਟੋ ਦੀ ਟੱਕਰ ‘ਚ ਆਟੋ ਸਵਾਰ ਬਜ਼ੁਰਗ ਵਿਅਕਤੀ ਦੀ ਮੌਤ ਹੋ ਗਈ, ਜਦਕਿ 5 ਔਰਤਾਂ ਸਮੇਤ 7 ਲੋਕ ਗੰਭੀਰ ਜ਼ਖਮੀ ਹੋਏ ਹਨ। ਸਾਰੇ ਮਜ਼ਦੂਰ ਕੰਮ ਖਤਮ ਕਰ ਕੇ ਆਪਣੇ ਘਰਾਂ ਨੂੰ ਪਰਤ ਰਹੇ ਸਨ। ਕਾਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ ਹੈ।

ਇਹ ਹਾਦਸਾ ਲੁਧਿਆਣਾ ਜੀਟੀ ਰੋਡ ‘ਤੇ ਪਿੰਡ ਮਹਿਣਾ ਨੇੜੇ ਵਾਪਰਿਆ। ਮ੍ਰਿਤਕ ਦੀ ਪਛਾਣ ਬਜ਼ੁਰਗ ਬਾਬੂ ਲਾਲ ਵਾਸੀ ਮੇਹਣਾ ਵਜੋਂ ਹੋਈ ਹੈ। ਹਾਦਸੇ ਤੋਂ ਬਾਅਦ ਐਸਐਸਐਫ ਦੀ ਟੀਮ ਅਤੇ 108 ਐਂਬੂਲੈਂਸ ਮੌਕੇ ’ਤੇ ਪਹੁੰਚ ਗਈ। ਸਾਰੇ ਜ਼ਖ਼ਮੀਆਂ ਨੂੰ ਮੋਗਾ ਦੇ ਸਰਕਾਰੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ। ਪੁਲਿਸ ਨੇ ਜ਼ਖਮੀਆਂ ਦੇ ਰਿਸ਼ਤੇਦਾਰਾਂ ਨੂੰ ਸੂਚਿਤ ਕਰ ਦਿੱਤਾ ਹੈ।

ਪੁਲਿਸ ਅਨੁਸਾਰ 8 ਮਨਰੇਗਾ ਮਜ਼ਦੂਰ ਇੱਕ ਆਟੋ ਵਿਚ ਆਪਣੇ ਘਰ ਜਾ ਰਹੇ ਸਨ। ਜਦੋਂ ਉਹ ਪਿੰਡ ਮਹਿਣਾ ਨੇੜੇ ਪਹੁੰਚੇ ਤਾਂ ਪਿੱਛੇ ਤੋਂ ਆ ਰਹੀ ਤੇਜ਼ ਰਫ਼ਤਾਰ ਕਾਰ ਨੇ ਉਸ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਸਾਰੇ 7 ਲੋਕ ਗੰਭੀਰ ਜ਼ਖਮੀ ਹੋ ਗਏ ਅਤੇ ਇਕ ਦੀ ਮੌਤ ਹੋ ਗਈ। ਪੁਲਿਸ ਨੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪੁਲਿਸ ਨੇ ਕਾਰ ਨੂੰ ਕਬਜ਼ੇ ਵਿਚ ਲੈ ਲਿਆ ਹੈ।

(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)