ਬਠਿੰਡਾ | ਇਥੇ ਇਕ ਭਿਆਨਕ ਸੜਕ ਹਾਦਸਾ ਵਾਪਰਿਆ। ਮੌੜ-ਰਾਮਪੁਰਾ ਰੋਡ ’ਤੇ ਵਾਪਰੇ ਹਾਦਸੇ ਵਿਚ ਕਾਰ ਚਾਲਕ ਸਮੇਤ 3 ਵਿਅਕਤੀਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦੋਂਕਿ ਕਾਰ ਵਿਚ ਸਵਾਰ 1 ਔਰਤ ਗੰਭੀਰ ਜ਼ਖ਼ਮੀ ਹੋ ਗਈ। ਜਾਣਕਾਰੀ ਅਨੁਸਾਰ ਗੁਰਤੇਜ ਸਿੰਘ ਮਾਨ ਉਰਫ਼ ਤੇਜੀ (46) ਪੁੱਤਰ ਪਟੇਲ ਸਿੰਘ ਅਤੇ ਜਸਵਿੰਦਰ ਸਿੰਘ ਜੱਸੀ (42) ਪੁੱਤਰ ਰਘੁਵੀਰ ਸਿੰਘ ਵਾਸੀ ਪਿੰਡ ਥੰਮਣਗੜ੍ਹ ਰੋਜ਼ਾਨਾ ਦੀ ਤਰ੍ਹਾਂ ਸਾਈਕਲ ’ਤੇ ਰਾਮਨਗਰ ਕੈਂਚੀਆਂ ਵੱਲ ਆ ਰਹੇ ਸਨ। ਪਿੱਛੇ ਤੋਂ ਆ ਰਹੀ ਇਕ ਕਾਰ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਘਟਨਾ ਤੋਂ ਬਾਅਦ ਕਾਰ ਦਰੱਖਤ ਨਾਲ ਟਕਰਾ ਗਈ।
ਹਾਦਸੇ ਦੌਰਾਨ ਪੈਦਲ ਜਾ ਰਹੇ ਵਿਅਕਤੀ ਦੇ ਨਾਲ-ਨਾਲ ਕਾਰ ਚਾਲਕ ਸੁਰਿੰਦਰ ਸਿੰਘ (35) ਪੁੱਤਰ ਬਲਵਿੰਦਰ ਸਿੰਘ ਵਾਸੀ ਜੀਵਨ ਸਿੰਘ ਦੀ ਵੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਉਸ ਦੀ ਪਤਨੀ ਸੰਦੀਪ ਕੌਰ ਉਰਫ਼ ਸੁਖਦੀਪ ਕੌਰ ਇਸ ਹਾਦਸੇ ‘ਚ ਗੰਭੀਰ ਜ਼ਖ਼ਮੀ ਹੋ ਗਈ, ਜਿਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਮ੍ਰਿਤਕਾਂ ਦੇ ਪਰਿਵਾਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਐਸ.ਐਚ.ਓ ਅਵਤਾਰ ਸਿੰਘ ਨੇ ਦੱਸਿਆ ਕਿ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਤਲਵੰਡੀ ਸਾਬੋ ਭੇਜ ਦਿੱਤਾ ਗਿਆ ਹੈ। ਮ੍ਰਿਤਕ ਦੇ ਵਾਰਸਾਂ ਦੇ ਬਿਆਨਾਂ ਦੇ ਆਧਾਰ ‘ਤੇ ਕਾਰਵਾਈ ਕੀਤੀ ਜਾ ਰਹੀ ਹੈ।
(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ