ਪਟਿਆਲਾ | ਸੜਕ ਹਾਦਸਿਆਂ ਕਾਰਨ 2 ਘਰਾਂ ਵਿਚ ਸੱਥਰ ਵਿਛ ਗਏ। ਜਾਣਕਾਰੀ ਅਨੁਸਾਰ ਰੇਲਵੇ ਬ੍ਰਿਜ ‘ਤੇ ਵੱਡਾ ਹਾਦਸਾ ਵਾਪਰਿਆ ਜਦੋਂ ਤੇਜ਼ ਰਫਤਾਰ ਕਾਰ ਨੇ ਮੋਟਰਸਾਈਕਲ ਸਵਾਰਾਂ ਨੂੰ ਟੱਕਰ ਮਾਰੀ, ਜਿਸ ਕਾਰਨ ਉਹ ਅੱਗੇ ਟਰੈਕਟਰ-ਟਰਾਲੀ ਵਿਚ ਜਾ ਵੱਜੇ।
ਭਿਆਨਕ ਹਾਦਸੇ ਵਿਚ 2 ਨੌਜਵਾਨਾਂ ਦੀ ਮੌਤ ਹੋ ਗਈ ਜਦਕਿ ਇਕ ਗੰਭੀਰ ਜ਼ਖ਼ਮੀ ਹੋ ਗਿਆ ਹੈ। ਮ੍ਰਿਤਕਾਂ ਦੀ ਪਛਾਣ ਬੇਅੰਤ ਸਿੰਘ ਪੁੱਤਰ ਕੇਵਲ ਸਿੰਘ ਅਤੇ ਗੁਆਂਢੀ ਕੁਲਦੀਪ ਸਿੰਘ ਪੁੱਤਰ ਹਰਬੰਸ ਸਿੰਘ ਵਾਸੀ ਪਿੰਡ ਬਾਦਸ਼ਾਹਪੁਰ ਵਜੋਂ ਹੋਈ ਹੈ।

ਨੌਜਵਾਨ ਕੰਮ ਤੋਂ ਘਰ ਵਾਪਸ ਆ ਰਹੇ ਸਨ ਕਿ ਇਹ ਹਾਦਸਾ ਵਾਪਰ ਗਿਆ। ਘਟਨਾ ਦੀ ਪੁਸ਼ਟੀ ਕਰਦਿਆਂ ਤਫਤੀਸ਼ੀ ਅਫਸਰ ਸਹਾਇਕ ਥਾਣੇਦਾਰ ਪਿੰਜੋਰ ਸਿੰਘ ਨੇ ਦੱਸਿਆ ਕਿ ਹਾਦਸੇ ਲਈ ਜ਼ਿੰਮੇਵਾਰ ਅਣਪਛਾਤਾ ਕਾਰ ਚਾਲਕ ਹੈ। ਹਨੇਰੇ ਦਾ ਫਾਇਦਾ ਚੁੱਕਦਿਆਂ ਮੌਕੇ ਤੋਂ ਫਰਾਰ ਹੋ ਗਿਆ, ਜਿਸ ਖ਼ਿਲਾਫ਼ ਮਾਮਲਾ ਦਰਜ ਕਰਕੇ ਭਾਲ ਕੀਤੀ ਜਾ ਰਹੀ ਹੈ।